DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਈ ਕਾਰਕੁਨ ‘ਆਪ’ ਵਿੱਚ ਸ਼ਾਮਲ

ਇੱਥੇ ਮੌਖਾ ਕਲੋਨੀ ਦੇ 29 ਪਰਿਵਾਰਾਂ ਦੇ ਲਗਪਗ 80 ਮੈਂਬਰਾਂ ਨੇ ਅੱਜ ਹੋਰਨਾਂ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਨ੍ਹਾਂ ਦਾ ‘ਆਪ’ ਵਿੱਚ ਨਿੱਘਾ ਸਵਾਗਤ ਕੀਤਾ। ਮਦਨ...

  • fb
  • twitter
  • whatsapp
  • whatsapp
featured-img featured-img
‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।
Advertisement

ਇੱਥੇ ਮੌਖਾ ਕਲੋਨੀ ਦੇ 29 ਪਰਿਵਾਰਾਂ ਦੇ ਲਗਪਗ 80 ਮੈਂਬਰਾਂ ਨੇ ਅੱਜ ਹੋਰਨਾਂ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਨ੍ਹਾਂ ਦਾ ‘ਆਪ’ ਵਿੱਚ ਨਿੱਘਾ ਸਵਾਗਤ ਕੀਤਾ। ਮਦਨ ਲਾਲ ਮੰਨਾ ਦੀ ਅਗਵਾਈ ਹੇਠ ‘ਆਪ’ ਵਿੱਚ ਸ਼ਾਮਲ ਹੋਏ ਇਨ੍ਹਾਂ ਪਰਿਵਾਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਪਾਰਦਰਸ਼ੀ ਪ੍ਰਸ਼ਾਸਨ, ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਨੀਤੀ ਅਤੇ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਭਲਾਈ ਯੋਜਨਾਵਾਂ ਨੇ ਉਨ੍ਹਾਂ ਨੂੰ ਕਾਫ਼ੀ ਪ੍ਰਭਾਵਿਤ ਕੀਤਾ ਹੈ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਮਾਰਕੀਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ, ਹਰਵਿੰਦਰ ਸਿੰਘ ਛਾਜਲੀ ਚੇਅਰਮੈਨ, ਯਾਦਵਿੰਦਰ ਨਿਰਮਾਣ, ਸੋਨੀ ਚੈਅਰਮੈਨ ਆਦਿ ਹਾਜ਼ਰ ਸਨ।

Advertisement
Advertisement
×