ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿੰਜਾਈ ਲਈ ਵਰਤਿਆ ਜਾਵੇਗਾ ਸੀਵਰੇਜ ਦਾ ਪਾਣੀ: ਅਰੋੜਾ

ਮੰਤਰੀ ਵੱਲੋਂ 11.05 ਕਰੋੜ ਨਾਲ ਤਿਆਰ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ
ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕਰਦੇ ਹੋਏ ਅਮਨ ਅਰੋੜਾ।
Advertisement
ਗੁਰਦੀਪ ਸਿੰਘ ਲਾਲੀ

ਸੰਗਰੂਰ, 9 ਅਪਰੈਲ

Advertisement

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਵਿੱਚ ਲਗਪਗ 11.05 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ 5 ਐੱੱਮਐੱਲਡੀ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਲੋਕਾਂ ਦੀਆਂ ਜ਼ਰੂਰਤਾਂ ਤੋਂ ਜਾਣੂ ਹੈ ਅਤੇ ਕਿਸੇ ਵੀ ਖੇਤਰ ਵਿੱਚ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਦੱਸਿਆ ਕਿ ਇਹ ਸੀਵਰੇਜ ਟਰੀਟਮੈਂਟ ਪਲਾਂਟ ਐੱਸਬੀਆਰ ਤਕਨੀਕ ’ਤੇ ਆਧਾਰਿਤ ਹੈ ਜੋ ਕਿ ਸਭ ਤੋਂ ਵਧੀਆ ਸੀਵਰੇਜ ਟਰੀਟਮੈਂਟ ਤਕਨੀਕ ਹੈ। ਇਸ ਪਲਾਂਟ ਦੀ ਸਥਾਪਨਾ ਦੇ ਨਾਲ ਸ਼ਹਿਰ ਵਿੱਚ ਸੀਵਰੇਜ ਪ੍ਰਬੰਧਨ ਵਿੱਚ ਇੱਕ ਵੱਡਾ ਕਦਮ ਉਠਾਇਆ ਗਿਆ ਹੈ ਜੋ ਪਾਣੀ ਦੀ ਬੱਚਤ ਅਤੇ ਸਫਾਈ ਯਕੀਨੀ ਬਣਾਉਣ ਦੇ ਨਾਲ-ਨਾਲ ਪ੍ਰਦੂਸ਼ਣ ਵਿੱਚ ਕਮੀ ਲਿਆਉਣ ਵਿੱਚ ਮਦਦ ਕਰੇਗਾ। ਉਨ੍ਹਾਂ ਦੱਸਿਆ ਕਿ ਇਹ ਪਾਣੀ ਸੋਧਣ ਮਗਰੋਂ ਖੇਤਾਂ ਵਿੱਚ ਵਰਤਿਆ ਜਾ ਸਕੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਵਿੱਚ ਹੀ ਇੱਕ ਹੋਰ ਪ੍ਰਾਜੈਕਟ ਤਹਿਤ ਐਸਟੀਪੀ ਤੋਂ ਸੋਧੇ ਹੋਏ ਪਾਣੀ ਨੂੰ ਜ਼ਮੀਨਦੋਜ਼ ਪਾਈਪਲਾਈਨ ਰਾਹੀਂ ਵਰਤਣ ਲਈ ਸਿੰਜਾਈ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ’ਤੇ 1 ਕਰੋੜ 76 ਲੱਖ ਦੀ ਲਾਗਤ ਆਵੇਗੀ ਅਤੇ 100 ਫੀਸਦੀ ਸਬਸਿਡੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਕੁੱਲ 5.2 ਕਿਲੋਮੀਟਰ ਲੰਬੀ ਐੱਚਡੀਐੱਫਈ ਪਾਈਪਲਾਈਨ ਵਿਛਾਈ ਜਾਵੇਗੀ ਅਤੇ ਲਗਭਗ 182 ਹੈਕਟੇਅਰ ਰਕਬਾ ਖੇਤਾਂ ਦੀ ਸਿੰਜਾਈ ਅਧੀਨ ਕਵਰ ਕੀਤਾ ਜਾਵੇਗਾ ਜਿਸ ਨਾਲ ਫਸਲ ਦੀ ਪੈਦਾਵਾਰ ਵਧੇਗੀ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਐੱਸਡੀਐੱਮ ਚਰਨਜੋਤ ਸਿੰਘ ਵਾਲੀਆ, ਭੂਮੀ ਰੱਖਿਆ ਅਫਸਰ ਕੇਸ਼ਵ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Advertisement
Show comments