ਦਿਓਲ ਪਰਿਵਾਰ ਨਾਲ ਦੁੱਖ ਵੰਡਾਇਆ
ਜ਼ਿਲ੍ਹਾ ਪਰਿਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਜਸਵੀਰ ਸਿੰਘ ਦਿਓਲ ਦੇ ਪਿਤਾ ਟਕਸਾਲੀ ਅਕਾਲੀ ਆਗੂ ਜਥੇਦਾਰ ਜੰਗ ਸਿੰਘ ਸੰਗਾਲਾ ਦੇ ਦੇਹਾਂਤ ’ਤੇ ਵੱਡੀ ਗਿਣਤੀ ਆਗੂਆਂ ਨੇ ਦੁੱਖ ਸਾਂਝਾ ਕੀਤਾ। ਇਸ ਮੌਕੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ,...
Advertisement
ਜ਼ਿਲ੍ਹਾ ਪਰਿਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਜਸਵੀਰ ਸਿੰਘ ਦਿਓਲ ਦੇ ਪਿਤਾ ਟਕਸਾਲੀ ਅਕਾਲੀ ਆਗੂ ਜਥੇਦਾਰ ਜੰਗ ਸਿੰਘ ਸੰਗਾਲਾ ਦੇ ਦੇਹਾਂਤ ’ਤੇ ਵੱਡੀ ਗਿਣਤੀ ਆਗੂਆਂ ਨੇ ਦੁੱਖ ਸਾਂਝਾ ਕੀਤਾ। ਇਸ ਮੌਕੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ, ਸਾਬਕਾ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਤੇ ਸੰਤ ਬਲਵੀਰ ਸਿੰਘ ਘੁੰਨਸ, ਸੀਨੀਅਰ ਅਕਾਲੀ ਆਗੂ ਹਾਜੀ ਮੁਹੰਮਦ ਤੁਫੈਲ ਮਲਿਕ, ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਵਿਧਾਇਕ ਡਾ. ਜ਼ਮੀਲ ਉਰ ਰਹਿਮਾਨ, ਜਥੇੇਦਾਰ ਭੁਪਿੰਦਰ ਸਿੰਘ ਭਲਵਾਨ, ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਹਰਬੰਸ ਸਿੰਘ ਸ਼ੇਰਪੁਰ, ਸਾਬਕਾ ਚੇਅਰਮੈਨ ਅਜੀਤ ਸਿੰਘ ਕੁਤਬਾ, ਯੂਥ ਅਕਾਲੀ ਆਗੂ ਅਮਰਿੰਦਰ ਸਿੰਘ ਮੰਡੀਆਂ, ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ, ਸਾਬਕਾ ਚੇਅਰਮੈਨ ਹਰਦੀਪ ਸਿੰਘ ਖੱਟੜਾ, ਮਨਸ਼ਾਂਤ ਸਿੰਘ ਜਲਾਲਾਬਾਦ, ਜਤਿੰਦਰ ਸਿੰਘ ਮਹੋਲੀ, ਸਰਪੰਚ ਕੁਲਜਿੰਦਰ ਸਿੰਘ ਬੂੰਗਾ, ਸੁਰਜੀਤ ਸਿੰਘ ਚੌਹਾਨ, ਗਿਆਨੀ ਨਰਿੰਦਰਪਾਲ ਸਿੰਘ, ਪ੍ਰਿੰਸੀਪਲ ਗੁਰਪ੍ਰੀਤ ਸਿੰਘ ਜਵੰਧਾ, ਸਰਪੰਚ ਸਰਬਜੀਤ ਸਿੰਘ ਗੋਗੀ, ਪਰਮਜੀਤ ਸਿੰਘ ਬਾਠ ਧੂਰੀ, ਸਰਪੰਚ ਖੇਮ ਸਿੰਘ ਅਲੀਪੁਰ, ਜਥੇਦਾਰ ਕਰਮਜੀਤ ਸਿੰਘ ਬਾਲੇਵਾਲ, ਜਥੇਦਾਰ ਲਾਲ ਸਿੰਘ ਚੱਕ, ਗੁਰਦੀਪ ਸਿੰਘ ਬਧਰਾਵਾਂ ਅਤੇ ਹਾਕਮ ਸਿੰਘ ਮਤੋਈ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜਥੇਦਾਰ ਜੰਗ ਸਿੰਘ ਸੰਗਾਲਾ ਨਮਿੱਤ ਅੰਤਿਮ ਅਰਦਾਸ 7 ਨਵੰਬਰ ਨੂੰ ਪਿੰਡ ਸੰਗਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ।
Advertisement
Advertisement
