DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sherpur Protest: ਨਸ਼ਾ ਰੋਕੂ ਕਮੇਟੀ ਵੱਲੋਂ ਚੱਕਾ ਜਾਮ

ਝੋਟੇ ਦੇ ਕਤਲ ਨੇ ਸਰਕਾਰੀ ਦਾਅਵਿਆਂ ਦੀ ਫੂਕ ਕੱਢੀ: ਬੁਲਾਰੇ

  • fb
  • twitter
  • whatsapp
  • whatsapp
featured-img featured-img
ਧਰਨਾਕਾਰੀਆਂ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ।
Advertisement

ਸ਼ੇਰਪੁਰ ਵਿੱਚ ਪੱਕੇ ਨਾਕੇ ਲਾ ਕੇ ਚਿੱਟੇ ਦੇ ਨਸ਼ੇ ਵਿਰੁੱਧ ਸੰਘਰਸ਼ ਕਰਦੀ ਆ ਰਹੀ ਨਸ਼ਾ ਰੋਕੂ ਕਮੇਟੀ ਵੱਲੋਂ ਕਨਵੀਨਰ ਬਲਵਿੰਦਰ ਸਿੰਘ ਬਿੰਦਾ ਦੀ ਅਗਵਾਈ ਹੇਠ ਸ਼ੇਰਪੁਰ ਦੇ ਕਾਤਰੋਂ ਚੌਕ ਵਿੱਚ ਅੱਜ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਚੱਕਾ ਜਾਮ ਕਰ ਕੇ ਨਸ਼ਿਆਂ ਵਿਰੁੱਧ ਸੰਘਰਸ਼ ਕਰਦਿਆਂ ਜਾਨ ਗਵਾਉਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ ਗਈ। ਉੱਧਰ, ਸ਼ੇਰਪੁਰ ਦੇ ਵਪਾਰੀ ਵਰਗ ਨੇ ਕਸਬੇ ਦੀਆਂ ਦੁਕਾਨਾਂ ਬੰਦ ਰੱਖ ਕੇ ਸਮਰਥਨ ਕੀਤਾ। ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ ਗੁਰਜੰਟ ਸਿੰਘ ਕੱਟੂ, ਨਰਿੰਦਰ ਸਿੰਘ ਕਾਲਾਬੂਲਾ, ਵਾਰਿਸ ਪੰਜਾਬ ਦੇ ਜਥੇਬੰਦੀ ਦੇ ਹਰਜੀਤ ਸਿੰਘ ਖਿਆਲੀ, ਯੂਥ ਕਾਂਗਰਸ ਦੇ ਕਮਲਜੀਤ ਸਿੰਘ ਚੱਕ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਜਸਮੇਲ ਬੜੀ, ਵਪਾਰ ਮੰਡਲ ਸ਼ੇਰਪੁਰ ਦੇ ਪ੍ਰਧਾਨ ਮਨਦੀਪ ਖੀਪਲ, ਕੁਦਰਤ ਮਾਨਵ ਕੇਂਦਰਤ ਲੋਕ ਲਹਿਰ ਦੇ ਕਾਮਰੇਡ ਗੋਬਿੰਦ ਸ਼ੇਰਪੁਰ, ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਖੇੜੀ, ਉੱਘੇ ਲੇਖਕ ਦਰਸ਼ਨ ਬਾਜਵਾ ਅਤੇ ਬੰਨੀ ਖਹਿਰਾ ਸਮੇਤ ਵੱਖ-ਵੱਖ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਕੱਠ ਨੂੰ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਝੋਟੇ ਦੇ ਕਤਲ ਨੇ ਸਰਕਾਰੀ ਦਾਅਵਿਆਂ ਦੀ ਫੂਕ ਕੱਢ ਕੇ ਰੱਖ ਦਿੱਤੀ ਹੈ। ਨਸ਼ਾ ਰੋਕੂ ਕਮੇਟੀ ਦੇ ਕਨਵੀਨਰ ਤੇ ਧਰਨੇ ਦੇ ਪ੍ਰਬੰਧਕ ਬਲਵਿੰਦਰ ਸਿੰਘ ਬਿੰਦਾ ਨੇ ਘਰ-ਘਰ ਵਿਛ ਰਹੇ ਸੱਥਰਾਂ ਦੇ ਮੱਦੇਨਜ਼ਰ ਪਿੰਡ-ਪਿੰਡ ਕਮੇਟੀਆਂ ਗਠਿਤ ਕਰ ਕੇ ਸੰਘਰਸ਼ ਦੇ ਮੈਦਾਨ ਵਿੱਚ ਨਿੱਤਰਨ ਦਾ ਸੱਦਾ ਦਿੱਤਾ।

Advertisement
Advertisement
×