ਸ਼ੇਰਪੁਰ ਦੇ ਨੌਜਵਾਨ ਦੀ ਕੈਨੇਡਾ ’ਚ ਮੌਤ

ਸ਼ੇਰਪੁਰ ਦੇ ਨੌਜਵਾਨ ਦੀ ਕੈਨੇਡਾ ’ਚ ਮੌਤ

ਬੀਰਬਲ ਰਿਸ਼ੀ
ਸ਼ੇਰਪੁਰ, 24 ਅਕਤੂਬਰ

ਚੰਗੇ ਭਵਿੱਖ ਦੇ ਸੁਫ਼ਨੇ ਲੈ ਕੇ ਵਿਦੇਸ਼ ਗਏ ਜ਼ਿਲ੍ਹਾ ਸੰਗਰੂਰ ਦੇ ਕਸ਼ਬਾ ਸ਼ੇਰਪੁਰ ਦੇ ਨੌਜਵਾਨ ਪੰਕਜ ਗਰਗ (23) ਪੁੱਤਰ ਪਵਨ ਕੁਮਾਰ ਦੀ ਕੈਨੇਡਾ ਦੇ ਰਾਜ ਮਸਕੋਕਾ ਵਿੱਚ ਮੌਤ ਹੋਣ ਦੀ ਖ਼ਬਰ ਨਾਲ ਕਸਬੇ ਦਾ ਮਾਹੌਲ ਪੂਰੀ ਤਰ੍ਹਾਂ ਗ਼ਮਗ਼ੀਨ ਹੋ ਗਿਆ ਹੈ। ਦੋ ਭੈਣਾਂ ਦਾ ਭਰਾ ਤੇ ਮਾਪਿਆਂ ਦਾ ਇਕਲੌਤਾ ਪੁੱਤਰ ਪੰਕਜ ਹਾਲੇ ਦੋ ਸਾਲ ਪਹਿਲਾਂ ਹੀ ਪੜ੍ਹਾਈ ਕਰਨ ਵਾਸਤੇ ਕੈਨੇਡਾ ਗਿਆ ਸੀ। ਪਰਿਵਾਰ ਨੇੜਲੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਕਜ ਗਰਗ ਨੂੰ ਪਿਛਲੇ ਦਿਨੀਂ ਤੇਜ਼ ਬੁਖਾਰ, ਖੰਘ ਅਤੇ ਸਿਰਦਰਦ ਦੀ ਸ਼ਿਕਾਇਤ ਹੋਣ ਮਗਰੋਂ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਪਹਿਲਾਂ ਉਸ ਨੂੰ ਦਿਮਾਗ ਦੀ ਕੋਈ ਸਮੱਸਿਆ ਆ ਗਈ ਅਤੇ ਫਿਰ ਕੁੱਝ ਦਿਨ ਵੈਂਟੀਲੇਟਰ ’ਤੇ ਰੱਖਣ ਮਗਰੋਂ ਉਸ ਦੀ ਮੌਤ ਹੋ ਗਈ। ਇਹ ਵੀ ਪਤਾ ਲੱਗਿਆ ਹੈ ਕਿ ਮਰਹੂਮ ਨੌਜਵਾਨ ਦੇ ਮਿੱਤਰ ਹੀ ਉੱਧਰ ਕਾਗ਼ਜ਼ੀ ਪ੍ਰਕਿਰਿਆ ਪੂਰੀ ਕਰਨ ਮਗਰੋਂ ਉਸ ਦੀ ਲਾਸ਼ ਪੰਜਾਬ ਭੇਜਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।

ਉੱਧਰ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਚੀਮਾ ਨੇ ਦੱਸਿਆ ਕਿ ਉਨ੍ਹਾਂ ਮਰਹੂਮ ਨੌਜਵਾਨ ਦੇ ਪੂਰੇ ਵੇਰਵੇ ਮੰਗਵਾਏ ਹਨ, ਜਿਸ ਮਗਰੋਂ ਉਹ 26 ਅਕਤੂਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਣਗੇ। ਇਸ ਪੱਤਰ ਰਾਹੀਂ ਮੰਗ ਕੀਤੀ ਜਾਵੇਗੀ ਕਿ ਕੈਨੇਡਾ ਤੋਂ ਨੌਜਵਾਨ ਦੀ ਮ੍ਰਿਤਕ ਦੇਹ ਵਾਪਸ ਲਿਆਉਣ ’ਤੇ ਆਉਣ ਵਾਲਾ ਸਾਰਾ ਖਰਚ ਪੰਜਾਬ ਸਰਕਾਰ ਕਰੇ। ਇਸ ਤੋਂ ਇਲਾਵਾ ਵਿਦੇਸ਼ ਵਿੱਚ ਸਾਰੀ ਪ੍ਰਕਿਰਿਆ ਪੂਰੀ ਕਰਨ ’ਚ ਲੋੜੀਂਦੀ ਮਦਦ ਕਰਨ ਦੀ ਮੰਗ ਵੀ ਉਠਾਈ ਜਾਵੇਗੀ। ਸ੍ਰੀ ਚੀਮਾ ਨੇ ਸਮੇਂ ਦੀਆਂ ਸਰਕਾਰਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਸਾਡੇ ਆਪਣੇ ਦੇਸ਼ ਜਾਂ ਸੂਬੇ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮਿਲੇ ਤਾਂ ਕੋਈ ਵਿਦੇਸ਼ ਵੱਲ ਮੂੰਹ ਨਾ ਕਰੇ। ਉਨ੍ਹਾਂ ਕਿਹਾ ਕਿ ਉਹ ਪੂਰੀ ਵਾਹ ਲਗਾ ਦੇਣਗੇ ਕਿ ਪੰਕਜ ਦੀ ਮ੍ਰਿਤਕ ਦੇਹ ਛੇਤੀ ਪੰਜਾਬ ਆਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਅੰਮ੍ਰਿਤਸਰ ਤੇ ਕੱਟੜਾ ਵਿਚਾਲੇ ਸੰਪਰਕ ਬਣਨ ਨਾਲ ਸੈਰ ਸਪਾਟੇ ਨੂੰ ਮਿਲੇਗਾ...

ਸ਼ਹਿਰ

View All