DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Shiromani Akali Dal: ‘ਆਪ’ ਨੇ ਸੂਬੇ ਦੇ ਨੌਜਵਾਨਾਂ ਨੂੰ ਲਾਰਿਆਂ ’ਚ ਰੱਖਿਆ: ਖੰਨਾ

ਸ਼ਹਿਰ ਵਿੱਚ ਦਰਜਨਾਂ ਨੌਜ਼ਵਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਐੱਸ ਵਿੰਗ ਦੇ ਸਰਕਲ ਪ੍ਰਧਾਨ ਅਮਰਜੀਤ ਸਿੰਘ ਦੀ ਪ੍ਰੇਰਨਾ ਸਦਕਾ ਵਿਸ਼ਾਲ ਮੱਟੂ ਅਤੇ ਅਮਨਦੀਪ ਅਮਨੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ...

  • fb
  • twitter
  • whatsapp
  • whatsapp
featured-img featured-img
ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਨੌਜਵਾਨ ਹਲਕਾ ਇੰਚਾਰਜ ਅਰਵਿੰਦ ਖੰਨਾ ਨਾਲ।
Advertisement

ਸ਼ਹਿਰ ਵਿੱਚ ਦਰਜਨਾਂ ਨੌਜ਼ਵਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਐੱਸ ਵਿੰਗ ਦੇ ਸਰਕਲ ਪ੍ਰਧਾਨ ਅਮਰਜੀਤ ਸਿੰਘ ਦੀ ਪ੍ਰੇਰਨਾ ਸਦਕਾ ਵਿਸ਼ਾਲ ਮੱਟੂ ਅਤੇ ਅਮਨਦੀਪ ਅਮਨੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਵੱਲੋਂ ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਦਾ ਸਿਰੋਪਾਓ ਪਾ ਕੇ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਅਰਵਿੰਦ ਖੰਨਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖ਼ੁਸ਼ੀ ਹੈ ਕਿ ਨੌਜਵਾਨਾਂ ਵੱਲੋਂ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਚੁਣਿਆ ਹੈ। ਸ੍ਰੀ ਖੰਨਾ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਸਾਰਿਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਦਲ ਉਨ੍ਹਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗਾ। ਅਰਵਿੰਦ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ-ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਮੁੱਦਿਆਂ ਨੂੰ ਸਹੀ ਢੰਗ ਨਾਲ ਹੱਲ ਕਰ ਸਕਦੀ ਹੈ। ਪੰਜਾਬ ਦੀ ‘ਆਪ’ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਜੋ ਕੀਤਾ ਹੈ, ਉਹ ਸੂਬਾ ਵਾਸੀ ਚੰਗੀ ਤਰ੍ਹਾਂ ਦੇਖ ਚੁੱਕੇ ਹਨ। ਇਹ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੀ ਬਜਾਇ ਸਿਰਫ਼ ਡੰਡੇ ਹੀ ਦੇ ਰਹੀ ਹੈ। ਪਟਿਆਲਾ ਸਣੇ ਵੱਖ ਵੱਖ ਥਾਵਾਂ ’ਤੇ ਨੌਜਵਾਨਾਂ ’ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ। ਅੱਜ ਸੈਂਕੜੇ ਨੌਜਵਾਨ ਬੇਰੁਜ਼ਗਾਰੀ ਦੀ ਹਾਲਤ ਵਿੱਚ ਨਸ਼ਿਆਂ ਦੇ ਆਦੀ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਨੌਜਵਾਨਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।

Advertisement

ਇਸ ਮੌਕੇ ਸਰਕਲ ਪ੍ਰਧਾਨ ਐੱਸ ਸੀ ਵਿੰਗ ਅਮਰਜੀਤ ਸਿੰਘ, ਯੂਥ ਅਕਾਲੀ ਆਗੂ ਰਫੀ ਕੁਮਾਰ, ਸੀਨੀਅਰ ਅਕਾਲੀ ਆਗੂ ਜੀਤਾ ਰਾਮ ਬਾਕਸਰ, ਸਾਬਕਾ ਕੌਂਸਲਰ ਜੋਗੀ ਰਾਮ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Advertisement

Advertisement
×