ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸੰਗਰੂਰ ਦੇ ਸਰਕਲ ਪ੍ਰਧਾਨ ਨਿਯੁਕਤ

ਜਤਿੰਦਰ ਸਿੰਘ ਵਿੱਕੀ ਸ਼ਹਿਰੀ ਸੰਗਰੂਰ ਤੇ ਹਰਵਿੰਦਰ ਸਿੰਘ ਗੋਲਡੀ ਤੂਰ ਭਵਾਨੀਗੜ੍ਹ ਸਰਕਲ ਦੇ ਪ੍ਰਧਾਨ ਬਣੇ
Advertisement
ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸੰਗਰੂਰ ਦੇ ਨਵੇਂ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਸਰਕਲ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਵਲੋਂ ਕੀਤਾ ਗਿਆ। ਇਥੇ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਅਹਿਮ ਮੀਟਿੰਗ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਹੋਰ ਆਗੂ ਵੀ ਸ਼ਾਮਲ ਹੋਏ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਐਲਾਨ ਕੀਤਾ ਕਿ ਜਤਿੰਦਰ ਸਿੰਘ ਵਿੱਕੀ ਪ੍ਰਧਾਨ ਸਰਕਲ ਸ਼ਹਿਰੀ ਸੰਗਰੂਰ, ਬਲਜੀਤ ਸਿੰਘ ਭਿੰਡਰਾਂ ਪ੍ਰਧਾਨ ਸਰਕਲ ਦਿਹਾਤੀ ਸੰਗਰੂਰ, ਹਰਵਿੰਦਰ ਸਿੰਘ ਗੋਲਡੀ ਤੂਰ ਪ੍ਰਧਾਨ ਸਰਕਲ ਭਵਾਨੀਗੜ੍ਹ, ਬਿੰਦਰ ਸਿੰਘ ਬਟੜਿਆਣਾ ਪ੍ਰਧਾਨ ਸਰਕਲ ਘਰਾਚੋਂ, ਪਰਮਜੀਤ ਸਿੰਘ ਸੰਗਤਪੁਰਾ ਪ੍ਰਧਾਨ ਸਰਕਲ ਕਾਕੜਾ ਅਤੇ ਜਸਵੀਰ ਸਿੰਘ ਪ੍ਰਧਾਨ ਸਰਕਲ ਨਦਾਮਪੁਰ ਲਗਾਇਆ ਗਿਆ ਹੈ। ਇਸ ਮੌਕੇ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਇਹ ਨਿਯੁਕਤੀਆਂ ਪਾਰਟੀ ਨੂੰ ਹੇਠਲੇ ਪੱਧਰ ’ਤੇ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਇਕਜੁੱਟ ਕਰਨ ਲਈ ਕੀਤੀਆਂ ਗਈਆਂ ਹਨ ਤਾਂ ਜੋ ਪਾਰਟੀ ਦੇ ਸਿਆਸੀ ਅਧਾਰ ’ਤੇ ਹੋਰ ਮਜ਼ਬੂਤ ਬਣਾਇਆ ਜਾਵੇ। ਉਨ੍ਹਾਂ ਉਮੀਦ ਜਤਾਈ ਕਿ ਨਵ-ਨਿਯੁਕਤ ਸਰਕਲ ਪ੍ਰਧਾਨ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਨਵੇਂ ਸਰਕਲ ਪ੍ਰਧਾਨਾਂ ਨੇ ਪਾਰਟੀ ਦੀ ਸੂਬਾਈ ਅਤੇ ਜ਼ਿਲ੍ਹਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

 

Advertisement

Advertisement