ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਪੱਧਰੀ ਮੀਟਿੰਗ
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਦੀ ਤਿਆਰੀ ਸਬੰਧੀ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਹਲਕਾ ਪੱਧਰੀ ਮੀਟਿੰਗ ਹੋਈ। ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 20 ਅਗਸਤ ਨੂੰ ਲੌਂਗੋਵਾਲ ਵਿੱਚ ਭਾਈ ਮਨੀ ਸਿੰਘ ਖਾਲਸਾ ਕਾਲਜ...
Advertisement
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਦੀ ਤਿਆਰੀ ਸਬੰਧੀ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਹਲਕਾ ਪੱਧਰੀ ਮੀਟਿੰਗ ਹੋਈ। ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 20 ਅਗਸਤ ਨੂੰ ਲੌਂਗੋਵਾਲ ਵਿੱਚ ਭਾਈ ਮਨੀ ਸਿੰਘ ਖਾਲਸਾ ਕਾਲਜ ਵਿਚ ਬਰਸੀ ਸਬੰਧੀ ਸਮਾਗਮ ਹੋਵੇਗਾ ਜਿਸ ਵਿਚ ਸੰਗਰੂਰ ਹਲਕੇ ਵਿਚੋਂ 40 ਦੇ ਕਰੀਬ ਬੱਸਾਂ ਰਾਹੀਂ ਸੰਗਤਾਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਬਰਸੀ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਹੋਰ ਵੀ ਵੱਡੇ ਆਗੂ ਸੰਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਸ ਮੌਕੇ ਤੇਜਿੰਦਰ ਸਿੰਘ ਸੰਘਰੇੜੀ, ਪਰਮਜੀਤ ਕੌਰ ਵਿਰਕ, ਰੁਪਿੰਦਰ ਸਿੰਘ ਰੰਧਾਵਾ, ਜਸਵੀਰ ਸਿੰਘ ਬਾਲਦ, ਇਕਬਾਲਜੀਤ ਸਿੰਘ ਪੂਨੀਆ, ਹਰਜਿੰਦਰ ਸਿੰਘ ਜਲਾਣ, ਸੋਮਾ ਫੱਗੂਵਾਲਾ, ਗੋਲਡੀ ਤੂਰ, ਮੈਨੇਜਰ ਜਗਜੀਤ ਸਿੰਘ ਜੱਗੀ ਤੇ ਗੁਰਮੀਤ ਸਿੰਘ ਜ਼ੈਲਦਾਰ ਹਾਜ਼ਰ ਸਨ।
Advertisement
Advertisement
×