Shiromani Akali Dal: ਬਾਦਲ ਸਰਕਾਰ ਸਮੇਂ ਹੀ ਪੰਜਾਬ ਦਾ ਵਿਕਾਸ ਹੋਇਆ: ਖੰਨਾ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਅੱਜ ਇੱਥੇ ਕਾਕੜਾ ਰੋਡ ’ਤੇ ਗੁਰੂ ਤੇਗ ਬਹਾਦਰ ਸੱਥ ਵਿੱਚ ਜਨਤਕ ਮਿਲਣੀ ਦੌਰਾਨ ਦਾਅਵਾ ਕੀਤਾ ਕਿ ਪੰਜਾਬ ਦਾ ਸਰਬਪੱਖੀ ਵਿਕਾਸ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ...
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਅੱਜ ਇੱਥੇ ਕਾਕੜਾ ਰੋਡ ’ਤੇ ਗੁਰੂ ਤੇਗ ਬਹਾਦਰ ਸੱਥ ਵਿੱਚ ਜਨਤਕ ਮਿਲਣੀ ਦੌਰਾਨ ਦਾਅਵਾ ਕੀਤਾ ਕਿ ਪੰਜਾਬ ਦਾ ਸਰਬਪੱਖੀ ਵਿਕਾਸ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਹੋਇਆ ਹੈ।
ਸ੍ਰੀ ਖੰਨਾ ਨੇ ਕਿਹਾ ਕਿ ਪਿਛਲੇ ਨੌਂ ਸਾਲਾਂ ਤੋਂ ਕਾਂਗਰਸ ਅਤੇ ‘ਆਪ’ ਸਰਕਾਰ ਦੌਰਾਨ ਪੰਜਾਬ ਹਰ ਫਰੰਟ ’ਤੇ ਪਛੜ ਕੇ ਰਹਿ ਗਿਆ ਹੈ। ਭਗਵੰਤ ਮਾਨ ਸਰਕਾਰ ਸਿਰਫ਼ ਕਾਗਜ਼ਾਂ ਵਿੱਚ ਹੀ ਵਿਕਾਸ ਦੀਆਂ ਲਕੀਰਾਂ ਕੱਢ ਰਹੀ ਹੈ ਜਦੋਂਕਿ ਆਮ ਆਦਮੀ ਨੂੰ ਕੋਈ ਸਹੂਲਤ ਨਹੀਂ ਦਿੱਤੀ ਗਈ। ਅਕਾਲੀ ਦਲ ਵੱਲੋਂ ਨਗਰ ਕੌਂਸਲ ਭਵਾਨੀਗੜ੍ਹ ਦੀਆਂ ਚੋਣਾਂ ਸਬੰਧੀ ਰਣਨੀਤੀ ਬਣਾ ਲਈ ਗਈ ਹੈ। ਉਨ੍ਹਾਂ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਅਪਰੇਟਰਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ।
ਇਸ ਮੌਕੇ ਰੁਪਿੰਦਰ ਸਿੰਘ ਰੰਧਾਵਾ, ਹਰਵਿੰਦਰ ਸਿੰਘ ਗੋਲਡੀ, ਭਰਪੂਰ ਸਿੰਘ ਫੱਗੂਵਾਲਾ, ਧਰਮਿੰਦਰ ਸਿੰਘ ਦੁੱਲਟ, ਜਗਜੀਤ ਸਿੰਘ ਸੰਗਤਪੁਰਾ, ਮਨਦੀਪ ਸਿੰਘ ਵੜਿੰਗ, ਗੁਰਮੀਤ ਸਿੰਘ ਜ਼ੈਲਦਾਰ, ਮੰਗਲ ਸ਼ਰਮਾ, ਗੁਰਤੇਜ ਸਿੰਘ ਅਤੇ ਸੁਖਜਿੰਦਰ ਸਿੰਘ ਰੀਟੂ ਚਹਿਲ ਆਦਿ ਹਾਜ਼ਰ ਸਨ।

