DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Shiromani Akali Dal: ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਕਲੇਸ਼ ਵਧਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੋ ਦਿਨ ਪਹਿਲਾਂ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਅੰਦਰ ਪਾਰਟੀ ਦੀ ਸਥਿਤੀ ਬਾਰੇ ਜਾਣੂ ਕਰਵਾ ਕੇ ਪਰਤੇ ਵਫ਼ਦ ਦੇ ਆਗੂ ਐਡਵੋਕੇਟ ਮੁਹੰਮਦ ਪਰਵੇਜ਼ ਅਖਤਰ ਨੂੰ ਅੱਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤ੍ਰਿਲੋਚਨ...

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੋ ਦਿਨ ਪਹਿਲਾਂ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਅੰਦਰ ਪਾਰਟੀ ਦੀ ਸਥਿਤੀ ਬਾਰੇ ਜਾਣੂ ਕਰਵਾ ਕੇ ਪਰਤੇ ਵਫ਼ਦ ਦੇ ਆਗੂ ਐਡਵੋਕੇਟ ਮੁਹੰਮਦ ਪਰਵੇਜ਼ ਅਖਤਰ ਨੂੰ ਅੱਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤ੍ਰਿਲੋਚਨ ਸਿੰਘ ਧਲੇਰ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਜਥੇਦਾਰ ਧਲੇਰ ਨੇ ਐਡਵੋਕੇਟ ਮੁਹੰਮਦ ਪਰਵੇਜ਼ ਅਖ਼ਤਰ ਦੀ ਮੁੱਢਲੀ ਮੈਂਬਰਸ਼ਿੱਪ ਰੱਦ ਕਰਨ ਅਤੇ ਸਾਰੇ ਅਹੁਦਿਆਂ ਤੋਂ ਹਟਾਉਣ ਦਾ ਐਲਾਨ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਸ੍ਰੀ ਅਖ਼ਤਰ ਨੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਮੈਂਬਰ, ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਜ਼ਾਹਿਦਾ ਸੁਲੇਮਾਨ ਦਾ ਬਿਨਾਂ ਆਗਿਆਂ ਮੀਡੀਆ ਵਿੱਚ ਜਾ ਕੇ ਅਕਸ਼ ਖ਼ਰਾਬ ਕਰਨ, ਅਕਾਲੀ ਆਗੂਆਂ ਤੇ ਵਰਕਰਾਂ ਵਿੱਚ ਭਰਮ-ਭੁਲੇਖੇ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਜ਼ਿਲ੍ਹਾ ਪ੍ਰਧਾਨ ਮੁਤਾਬਿਕ ਉਨ੍ਹਾਂ ਇਹ ਫ਼ੈਸਲਾ ਪਾਰਟੀ ਹਾਈ ਕਮਾਂਡ ਤੋਂ ਮਿਲੇ ਆਦੇਸ਼ਾਂ ਮੁਤਾਬਿਕ ਲਿਆ ਗਿਆ ਹੈ। ਉਨ੍ਹਾਂ ਸਪੱਸਟ ਕੀਤਾ ਕਿ ਐਡਵੋਕੇਟ ਮੁਹੰਮਦ ਪਰਵੇਜ਼ ਅਖ਼ਤਰ ਨਾਲ ਪਾਰਟੀ ਪ੍ਰਧਾਨ ਨੂੰ ਮਿਲਣ ਵਾਲਿਆਂ ਵਿੱਚ ਸ਼ਾਮਲ ਚੌਧਰੀ ਸ਼ਮਸ਼ੂਦੀਨ ਅਤੇ ਜਿੰਮੀ ਖਾਨ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਸਬੰਧ ਨਹੀਂ ਹੈ।

Advertisement
Advertisement
×