ਰਮੇਸ਼ ਭਾਰਦਵਾਜ
ਲਹਿਰਾਗਾਗਾ, 22 ਸਤੰਬਰ
ਆਮ ਆਦਮੀ ਪਾਰਟੀ ਦੇ ਸ਼ੀਸ਼ਪਾਲ ਆਨੰਦ ਨੇ ਅੱਜ ਇਥੇ ਮਾਰਕੀਟ ਕਮੇਟੀ ਲਹਿਰਾਗਾਗਾ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਹਾਜ਼ਰ ਸਨ। ਸ੍ਰੀ ਚੀਮਾ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਹੈ, ਸਰਕਾਰ ਵੱਲੋਂ ਪਰਿਵਾਰਵਾਦ ਨੂੰ ਪਿਛੇ ਰੱਖਦੇ ਹੋਏ ਵੱਡੇ ਵੱਡੇ ਅਹੁਦਿਆਂ ਤੇ ਆਮ ਪਰਿਵਾਰਾਂ ਦੇ ਨੌਜਵਾਨਾਂ ਨੂੰ ਬਿਠਾਇਆ ਜਾ ਰਿਹੈ। ਵਿਧਾਇਕ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਹਿਰਾਗਾਗਾ ਹਲਕੇ ਦਾ ਪਿਛੜਾਪਨ ਦੂਰ ਕਰਨ ਲਈ ਵਚਨਬੱਧ ਹਨ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਸਰਪੰਚ ਹਰਪ੍ਰੀਤ ਸਿੰਘ ਪੀਤੂ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਕੰਵਲਜੀਤ ਢੀਂਡਸਾ, ਐੱਸਡੀਐੱਮ ਸੂਬਾ ਸਿੰਘ, ਡੀਐਸਪੀ ਦੀਪਕ ਰਾਏ, ਵਿਧਾਇਕ ਗੋਇਲ ਤੇ ਬੇਟੇ ਗੌਰਵ ਗੋਇਲ,ਓਐੱਸਡੀ ਰਕੇਸ਼ ਕੁਮਾਰ ਗੁਪਤਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰਬੜ, ਸ਼ੈੱਲਰ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸ਼ਰਮਾ ਹਾਜ਼ਰ ਸਨ।