ਲਹਿਰਾਗਾਗਾ (ਪੱਤਰ ਪ੍ਰੇਰਕ): ਪ੍ਰਾਚੀਨ ਸ਼ਿਵ ਦੁਰਗਾ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦਾ ਸਨਮਾਨ ਕੀਤਾ ਗਿਆ। ਯਾਦਗਾਰੀ ਚਿੰਨ੍ਹ ਭੇਟ ਕਰਦਿਆਂ ਮੰਦਰ ਪ੍ਰਬੰਧਕਾਂ ਮੁੱਖ ਪੁਜਾਰੀ ਮੋਨੂੰ ਸ਼ਰਮਾ ਨੇ ਕਿਹਾ ਕਿ ਸ੍ਰੀ ਗੋਇਲ ਦਾ ਵਿਧਾਇਕ ਬਣਨਾ ਸਮੁੱਚੇ ਲਹਿਰਾਗਾਗਾ ਵਾਸੀਆਂ ਲਈ ਮਾਣ ਦੀ ਗੱਲ ਹੈ। ਵਿਧਾਇਕ ਗੋਇਲ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਂਦਿਆਂ ਅਹਿਮ ਜ਼ਿੰਮੇਵਾਰੀ ਸੌਂਪੀ ਹੈ ਤੇ ਉਹ ਲੋਕਾਂ ਦੇ ਭਰੋਸੇ ’ਤੇ ਖਰ੍ਹਾ ਉੱਤਰਨ ਲਈ ਹਲਕੇ ਦੇ ਵਿਕਾਸ ਲਈ ਕੰਮ ਕਰਨਗੇ।