‘ਆਪ’ ਉਮੀਦਵਾਰ ਨੂੰ ਕਾਰਨ ਦੱਸੋ ਨੋਟਿਸ
ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਮਾਲੇਰਕੋਟਲਾ ਨੇ ਜ਼ਿਲ੍ਹਾ ਪਰਿਸ਼ਦ ਚੋਣ ਹਲਕਾ ਫਿਰੋਜ਼ਪੁਰ ਕੁਠਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ 24 ਘੰਟਿਆਂ ਅੰਦਰ ਸਪੱਸ਼ਟੀਕਰਨ ਮੰਗਿਆ ਹੈ। ‘ਆਪ’ ਉਮੀਦਵਾਰ ਨੂੰ ਇਹ ਨੋਟਿਸ ਕਾਂਗਰਸੀ ਉਮੀਦਵਾਰ ਮਨਿੰਦਰ...
Advertisement
ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਮਾਲੇਰਕੋਟਲਾ ਨੇ ਜ਼ਿਲ੍ਹਾ ਪਰਿਸ਼ਦ ਚੋਣ ਹਲਕਾ ਫਿਰੋਜ਼ਪੁਰ ਕੁਠਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ 24 ਘੰਟਿਆਂ ਅੰਦਰ ਸਪੱਸ਼ਟੀਕਰਨ ਮੰਗਿਆ ਹੈ। ‘ਆਪ’ ਉਮੀਦਵਾਰ ਨੂੰ ਇਹ ਨੋਟਿਸ ਕਾਂਗਰਸੀ ਉਮੀਦਵਾਰ ਮਨਿੰਦਰ ਸਿੰਘ ਵਾਸੀ ਫਿਰੋਜ਼ਪੁਰ ਕੁਠਾਲਾ ਵੱਲੋਂ ਦਿੱਤੀ ਸ਼ਿਕਾਇਤ ’ਤੇ ਜਾਰੀ ਕੀਤਾ ਗਿਆ ਹੈ। ਮਨਿੰਦਰ ਸਿੰਘ ਨੇ ‘ਆਪ’ ਉਮੀਦਵਾਰ ’ਤੇ ਦੋਸ਼ ਲਾਇਆ ਕਿ ਧਾਰਮਿਕ ਸਥਾਨ ਪਿੰਡ ਸ਼ੇਰਗੜ੍ਹ ਚੀਮਾ ਵਿੱਚ ਅਨਾਊਂਸਮੈਂਟ ਕਰਵਾ ਕੇ ਕਥਿਤ ਚੋਣ ਪ੍ਰਚਾਰ ਕੀਤਾ ਹੈ। ਮਨਿੰਦਰ ਸਿੰਘ ਚਹਿਲ ਨੇ ਸ਼ਿਕਾਇਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਚੋਣ ਪ੍ਰਚਾਰ ਦੀ ਇੱਕ ਆਡੀਓ ਕਲਿੱਪ ਸ਼ਿਕਾਇਤ ਨਾਲ ਚੋਣ ਅਧਿਕਾਰੀ ਨੂੰ ਸੌਂਪੀ ਹੈ।
Advertisement
Advertisement
×

