ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ ਨੂੰ ਜ਼ਿਲ੍ਹਾ ਪਟਿਅਲਾ ਸ਼ਹਿਰੀ ਦਾ ਨਿਗਰਾਨ ਨਿਯੁਕਤ ਕੀਤਾ ਗਿਆ ਹੈ। ਸ਼ੁਭਮ ਸ਼ਰਮਾ ਨੇ ਆਪਣੀ ਨਿਯੁਕਤੀ ’ਤੇ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਭਰੋਸਾ ਜਤਾਇਆ ਹੈ ਜਿਸ ਲਈ ਉਹ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਸਿੰਘ, ਸਹਿ ਇੰਚਾਰਜ ਰਵਿੰਦਰ ਡਾਲਵੀ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਦਫ਼ਤਰ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਦਾ ਧੰਨਵਾਦ ਕਰਦੇ ਹਨ।