ਸ਼ੁਭਮ ਸ਼ਰਮਾ ਨੇ ‘ਵੋਟ ਚੋਰ ਗੱਦੀ ਛੋੜ’ ਦੇ ਫਾਰਮ ਵੜਿੰਗ ਨੂੰ ਸੌਂਪੇ
ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ ਵੱਲੋਂ ਕਾਂਗਰਸ ਭਵਨ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹਲਕਾ ਧੂਰੀ ਵਿੱਚ ‘ਵੋਟ ਚੋਰ ਗੱਦੀ ਛੋੜ’ ਦੇ ਦਸਤਖ਼ਤ ਮੁਹਿੰਮ ਤਹਿਤ ਭਰੇ ਗਏ 10,800 ਫਾਰਮ ਸੌਂਪੇ ਗਏ। ਇਸ ਮੌਕੇ...
Advertisement
ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ ਵੱਲੋਂ ਕਾਂਗਰਸ ਭਵਨ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹਲਕਾ ਧੂਰੀ ਵਿੱਚ ‘ਵੋਟ ਚੋਰ ਗੱਦੀ ਛੋੜ’ ਦੇ ਦਸਤਖ਼ਤ ਮੁਹਿੰਮ ਤਹਿਤ ਭਰੇ ਗਏ 10,800 ਫਾਰਮ ਸੌਂਪੇ ਗਏ। ਇਸ ਮੌਕੇ ਬਲਾਕ ਪ੍ਰਧਾਨ ਦਿਹਾਤੀ ਲਖਵੀਰ ਬਮਾਲ, ਬਲਾਕ ਪ੍ਰਧਾਨ ਸ਼ਹਿਰੀ ਸਤੀਸ਼ ਜਿੰਦਲ, ਲਖਵਿੰਦਰ ਸਰਪੰਚ ਮੌਜੂਦ ਸਨ। ਸ੍ਰੀ ਸ਼ਰਮਾ ਨੇ ਕਿਹਾ ਲੋਕਾਂ ਵੱਲੋਂ ਇਸ ਮੁਹਿੰਮ ਤਹਿਤ ਵੱਡੀ ਪੱਧਰ ’ਤੇ ਕਾਂਗਰਸ ਪਾਰਟੀ ਨੂੰ ਹੁੰਗਾਰਾ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਤੋਂ ਇਲਾਵਾ ਦੇਸ਼ ਅੰਦਰ ਜਲਦੀ ਆਪਣੀ ਮਿਹਨਤ ਨਾਲ ਕਾਂਗਰਸ ਪਾਰਟੀ ਸਰਕਾਰ ਬਣਾਵੇਗੀ ਤੇ ਦੇਸ਼ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿੱਤੇ ਜਾਣਗੇ। ਉਨ੍ਹਾਂ ਕਿਹਾ ਵੋਟ ਚੋਰ ਗੱਦੀ ਛੋੜ ਮੁਹਿੰਮ ਧੂਰੀ ਸ਼ਹਿਰ ਅੰਦਰ ਹੋਰ ਸਰਗਰਮੀ ਨਾਲ ਚਲਾਇਆ ਜਾਵੇਗਾ।-ਖੇਤਰੀ ਪ੍ਰਤੀਨਿਧ
:
Advertisement
Advertisement
Advertisement
×