ਮਸਤੂਆਣਾ ਸਾਹਿਬ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇੇ ਨਵੇਂ ਬਣੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਜੋ ਪਿਛਲੇ ਲੰਬੇ ਸਮੇਂ ਤੋਂ ਨਸ਼ਿਆਂ, ਰੇਤ ਮਾਫੀਆ, ਸ਼ਰਾਬ ਅਤੇ ਹੋਰ ਟਰਾਂਸਪੋਰਟ ਮਾਫੀਆ ਦੇ ਕਾਰੋਬਾਰੀਆਂ ਬਾਰੇ ਗੱਲ ਕਰ ਰਹੇ ਸਨ, ਹੁਣ ਉਨ੍ਹਾਂ ਨੂੰ ਇਸ ਬਾਰੇ ਪਿੱਛੇ ਨਹੀਂ ਹਟਣਾ ਚਾਹੀਦਾ। ਜੇ ਇਹ ਪਿੱਛੇ ਹਟੇ ਤਾਂ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਨੂੰ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ। ਸ੍ਰੀ ਢੀਂਡਸਾ ਨੇ ਇੱਥੋਂ ਨੇੜਲੇ ਪਿੰਡ ਕਾਂਝਲਾ ਵਿਖੇ ਸ੍ਰੀ ਰਤਨ ਕੁਮਾਰ ਲੀਲਾ ਸਾਬਕਾ ਸਰਪੰਚ ਕਾਂਝਲਾ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਉਨ੍ਹਾਂ ਦੇ ਗ੍ਰਹਿ ਵਿਖੇ ਉਹਨਾਂ ਦੇ ਸਪੁੱਤਰ ਬਸੰਤ ਕੁਮਾਰ, ਵਿਜੈ ਕੁਮਾਰ ਅਕਸੀ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਅਫਸੋਸ ਪ੍ਰਗਟ ਕਰਨ ਲਈ ਪਹੁੰਚੇ ਹੋਏ ਸਨ। -ਪੱਤਰ ਪ੍ਰੇਰਕ