ਗੰਨੇ ਦੇ ਬਕਾਏ ਲਈ ਜ਼ਿਲ੍ਹਾ ਖੇਤੀਬਾੜੀ ਦਫ਼ਤਰ ਦਾ ਘਿਰਾਓ

ਕਿਸਾਨਾਂ ਦਾ ਖੰਡ ਮਿਲ ਵੱਲ ਕਰੀਬ 20 ਕਰੋੜ ਬਕਾਇਆ: ਸੰਘਰਸ਼ ਕਮੇਟੀ

ਗੰਨੇ ਦੇ ਬਕਾਏ ਲਈ ਜ਼ਿਲ੍ਹਾ ਖੇਤੀਬਾੜੀ ਦਫ਼ਤਰ ਦਾ ਘਿਰਾਓ

ਜ਼ਿਲ੍ਹਾ ਮੁੱਖ ਖੇਤੀਬਾੜੀ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕਰਦੇ ਕਿਸਾਨ।

ਗੁਰਦੀਪ ਸਿੰਘ ਲਾਲੀ
ਸੰਗਰੂਰ, 25 ਫਰਵਰੀ

ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਤੋਂ ਖਫ਼ਾ ਕਿਸਾਨਾਂ ਵਲੋਂ ਅੱਜ ਗੰਨਾ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਇਥੇ ਜ਼ਿਲ੍ਹਾ ਖੇਤੀਬਾੜੀ ਦਫ਼ਤਰ ਦਾ ਘਿਰਾਓ ਕਰਦਿਆਂ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਗੰਨਾ ਸੰਘਰਸ਼ ਕਮੇਟੀ ਦੇ ਆਗੂ ਹਰਜੀਤ ਸਿੰਘ ਬੁਗਰਾ ਅਤੇ ਅਵਤਾਰ ਸਿੰਘ ਤਾਰੀ ਭੁੱਲਰਹੇੜੀ ਨੇ ਦੱਸਿਆ ਕਿ ਸਾਲ 2020-2021 ਦੇ ਸੀਜ਼ਨ ਦੌਰਾਨ ਖੰਡ ਮਿੱਲ ਧੂਰੀ ਵੱਲ ਕਿਸਾਨਾਂ ਦੀ ਕਰੀਬ 20 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਗਿਆ ਜੋ ਕਿ ਅਜੇ ਤੱਕ ਕਿਸਾਨਾਂ ਨੂੰ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ 19 ਫਰਵਰੀ ਨੂੰ ਗੰਨਾ ਵਿਕਾਸ ਦਫ਼ਤਰ ਧੂਰੀ ਵਿੱਚ ਮੀਟਿੰਗ ਦੌਰਾਨ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਨੇ ਵਾਅਦਾ ਕੀਤਾ ਸੀ ਕਿ ਡਿਪਟੀ ਕਮਿਸ਼ਨਰ ਸੰਗਰੂਰ ਨਾਲ ਗੰਨਾ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਦੀ ਮੀਟਿੰਗ 22 ਫਰਵਰੀ ਦਿਨ ਸੋਮਵਾਰ ਨੂੰ ਕਰਵਾ ਦਿੱਤੀ ਜਾਵੇ ਜਿਸ ਵਿੱਚ ਖੰਡ ਮਿਲ ਦੇ ਮੈਨੇਜਮੈਂਟ ਨੂੰ ਵੀ ਬੁਲਾਇਆ ਜਾਵੇਗਾ ਅਤੇ ਮੀਟਿੰਗ ਦੌਰਾਨ ਗੰਨੇ ਦੀ ਰਾਸ਼ੀ ਦਾ ਮਾਮਲਾ ਸੁਲਝਾਇਆ ਜਾਵੇਗਾ ਪਰ ਚਾਰ ਦਿਨ ਬੀਤਣ ਦੇ ਬਾਵਜੂਦ ਅਜੇ ਤੱਕ ਕੋਈ ਮੀਟਿੰਗ ਨਹੀਂ ਹੋਈ ਅਤੇ ਲਗਾਤਾਰ ਟਾਲ ਮਟੋਲ ਕੀਤੀ ਜਾ ਰਹੀ ਹੈ। ਕਿਸਾਨਾਂ ਦੇ ਮਸਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਮਜ਼ਬੂਰ ਹੋ ਕੇ ਕਿਸਾਨਾਂ ਨੂੰ ਜ਼ਿਲ੍ਹਾ ਮੁੱਖ ਖੇਤੀਬਾੜੀ ਦਫ਼ਤਰ ਦਾ ਘਿਰਾਓ ਕਰਨਾ ਪਿਆ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਪ੍ਰਸ਼ਾਸਨ ਵਲੋਂ ਜਲਦ ਕਿਸਾਨਾਂ ਦੇ ਗੰਨੇ ਦੀ ਪੇਮੈਂਟ ਦੀ ਅਦਾਇਗੀ ਨਾ ਕਰਵਾਈ ਤਾਂ ਤਿੱਖਾ ਸੰਘਰਸ਼ ਉਲੀਕਣ ਲਈ ਮਜ਼ਬੂਰ ਹੋਣਾ ਪਵੇਗਾ ਜਿਸਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਗੰਨਾ ਸੰਘਰਸ਼ ਕਮੇਟੀ ਦੇ ਆਗੂ ਜਸਪਾਲ ਸਿੰਘ, ਕੁਲਦੀਪ ਸਿੰਘ ਆਦਿ ਮੌਜੂਦ ਸਨ।ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਨਾਇਬ ਤਹਿਸੀਲਦਾਰ ਕ੍ਰਿਸ਼ਨ ਕੁਮਾਰ ਮਿੱਤਲ ਪੁੱਜੇ ਜਿੰਨ੍ਹਾਂ ਨੇ ਡਿਪਟੀ ਕਮਿਸ਼ਨਰ ਦੀ ਤਰਫ਼ੋਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਰਾਸ਼ੀ ਦੀ ਜਲਦ ਅਦਾਇਗੀ ਕਰਵਾ ਦਿੱਤੀ ਜਾਵੇਗੀ ਅਤੇ ਸੋਮਵਾਰ ਨੂੰ ਖੰਡ ਮਿਲ ਮੈਨੇਜਮੈਂਟ ਨੂੰ ਬੁਲਾ ਕੇ ਕਿਸਾਨ ਵਫ਼ਦ ਨਾਲ ਮੀਟਿੰਗ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All