ਰਮੇਸ਼ ਭਾਰਦਵਾਜ
ਲਹਿਰਾਗਾਗਾ, 30 ਦਸੰਬਰ
ਨੇੜਲੇ ਪਿੰਡ ਸੇਖੂਵਾਸ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਦੇ ਪ੍ਰਧਾਨ ਬਿੰਦਰ ਸਿੰਘ ਤੇ ਜੱਸੀ ਸਿੰਘ ਦੀ ਅਗਵਾਈ ’ਚ ਲੋਕਾਂ ਨੇ ਕਾਂਗਰਸ ਨੇਤਾ ਬੀਬੀ ਰਾਜਿੰਦਰ ਕੌਰ ਭੱਠਲ ਦਾ ਘਿਰਾਓ ਕਰਕੇ ਸਵਾਲਾਂ ਦੇ ਜਵਾਬ ਦੇਣ ਲਈ ਮਜਬੂਰ ਕੀਤਾ। ਬੀਬੀ ਭੱਠਲ ਨੇ ਮੰਨਿਆ ਕਿ ਚਾਹੇ ਕੈਪਟਨ ਸਰਕਾਰ ਨੇ ਵਾਅਦੇ ਪੂਰੇ ਕਰਨ ’ਚ ਅਣਗਹਿਲੀ ਕੀਤੀ ਪਰ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਦਿਨ ਰਾਤ ਸਰਕਾਰ ਫੈਸਲੇ ਲੈੈ ਰਹੀਂ ਹੈ।