ਸਿਮਰਨ ਟਿਵਾਣਾ ਨੇ ਸੋਨੇ ਦਾ ਤਗ਼ਮਾ ਜਿੱਤਿਆ
ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਵਾਨੀਗੜ੍ਹ ਦੀ ਹੋਣਹਾਰ ਵਿਦਿਆਰਥਣ ਸਿਮਰਨ ਟਿਵਾਣਾ ਨੇ ਜਨਰਲ ਗੁਰਨਾਮ ਸਿੰਘ ਸਕੂਲ ਵੱਲੋਂ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਹਿੱਸਾ ਲੈਂਦਿਆਂ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ। ਭਵਾਨੀਗੜ੍ਹ ਵਿੱਚ ਤਾਇਨਾਤ ਪਟਵਾਰੀ ਪ੍ਰਿਤਪਾਲ ਸਿੰਘ ਦੀ ਧੀ...
Advertisement
ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਵਾਨੀਗੜ੍ਹ ਦੀ ਹੋਣਹਾਰ ਵਿਦਿਆਰਥਣ ਸਿਮਰਨ ਟਿਵਾਣਾ ਨੇ ਜਨਰਲ ਗੁਰਨਾਮ ਸਿੰਘ ਸਕੂਲ ਵੱਲੋਂ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਹਿੱਸਾ ਲੈਂਦਿਆਂ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ। ਭਵਾਨੀਗੜ੍ਹ ਵਿੱਚ ਤਾਇਨਾਤ ਪਟਵਾਰੀ ਪ੍ਰਿਤਪਾਲ ਸਿੰਘ ਦੀ ਧੀ ਸਿਮਰਨ ਟਿਵਾਣਾ ਪਹਿਲਾਂ ਵੀ ਅਨੇਕਾਂ ਵਾਰ ਮੁਕਾਬਲਿਆਂ ਵਿੱਚ ਭਾਗ ਲੈ ਚੁੱਕੀ ਹੈ ਅਤੇ ਉਸ ਵੱਲੋਂ ਹਰ ਵਾਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਜਿੱਤ ਤੋਂ ਬਾਅਦ ਹੁਣ ਸਿਮਰਨ ਟਿਵਾਣਾ ਕੁੱਝ ਦਿਨਾਂ ਬਾਅਦ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲਵੇਗੀ।
Advertisement