ਤੀਜੀ ਵਾਰ ਦੇਸ਼ ਦੀ ਸੰਸਦ ਵਿੱਚ ਪੁੱਜਣਗੇ ਸਿਮਰਨਜੀਤ ਸਿੰਘ ਮਾਨ

ਦਰਬਾਰ ਸਾਹਿਬ ਵਿਖੇ ਹੋਏ ਫੌਜੀ ਹਮਲੇ ਦੇ ਵਿਰੋਧ ਵਜੋਂ ਪੁਲੀਸ ਸੇਵਾਵਾਂ ਤੋਂ ਦਿੱਤਾ ਸੀ ਅਸਤੀਫ਼ਾ

ਤੀਜੀ ਵਾਰ ਦੇਸ਼ ਦੀ ਸੰਸਦ ਵਿੱਚ ਪੁੱਜਣਗੇ ਸਿਮਰਨਜੀਤ ਸਿੰਘ ਮਾਨ

ਸੰਗਰੂਰ ਦੇ ਡਿਪਟੀ ਕਮਿਸ਼ਨਰ ਤੋਂ ਜੇਤੂ ਸਰਟੀਫਿਕੇਟ ਪ੍ਰਾਪਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ।

ਗੁਰਦੀਪ ਸਿੰਘ ਲਾਲੀ

ਸੰਗਰੂਰ, 26 ਜੂਨ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਤੀਜੀ ਵਾਰ ਲੋਕ ਸਭਾ ਚੋਣ ਜਿੱਤੀ ਹੈ। ਮਾਨ ਨੇ ਪਹਿਲੀ ਵਾਰ ਸਾਲ 1989 ਵਿੱਚ ਤਰਨ ਤਾਰਨ ਲੋਕ ਸਭਾ ਹਲਕੇ ਤੋਂ ਚੋਣ ਜਿੱਤੀ ਸੀ। ਸਾਲ 1999 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਬਰਨਾਲਾ ਨੂੰ ਹਰਾ ਕੇ ਸੰਗਰੂਰ ਲੋਕ ਸਭਾ ਹਲਕੇ ਦੀ ਚੋਣ ਜਿੱਤੀ ਸੀ। ਭਾਵੇਂ ਉਸ ਮਗਰੋਂ ਸਿਮਰਨਜੀਤ ਸਿੰੰਘ ਮਾਨ ਨੇ ਸੰਗਰੂਰ ਸੰਸਦੀ ਹਲਕੇ ਤੋਂ ਸਾਲ 1996, 1998, 2004, 2009, 2019 ਵਿੱਚ ਵੀ ਚੋਣ ਲੜੀ ਪਰ ਉਨ੍ਹਾਂ ਨੂੰ ਜਿੱਤ ਹਾਸਲ ਨਹੀਂ ਹੋ ਸਕੀ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨਜੀਤ ਸਿੰਘ ਮਾਨ ਦਾ ਜਨਮ 20 ਮਈ 1945 ਨੂੰ ਸ਼ਿਮਲਾ ਵਿੱਚ ਹੋਇਆ। ਸ੍ਰੀ ਮਾਨ ਗੌਰਮਿੰਟ ਕਾਲਜ ਚੰਡੀਗੜ੍ਹ ਤੋਂ ਬੀਏ ਆਨਰਜ਼ ਦੀ ਪੜ੍ਹਾਈ ਵਿੱਚ ਗੋਲਡ ਮੈਡਲਿਸਟ ਹਨ। ਸ੍ਰੀ ਮਾਨ ਨੇ ਸਾਲ 1966 ਵਿੱਚ ਆਈਪੀਐੱਸ ਦੀ ਪ੍ਰੀਖਿਆ ਪਾਸ ਕੀਤੀ ਅਤੇ ਸਾਲ 1967 ਵਿੱਚ ਬਤੌਰ ਆਈਪੀਐੱਸ ਅਧਿਕਾਰੀ ਪੁਲੀਸ ਸੇਵਾ ਜੁਆਇਨ ਕੀਤੀ ਸੀ। ਸਿਮਰਨਜੀਤ ਸਿੰਘ ਮਾਨ ਨੇ ਪੁਲੀਸ ਸੇਵਾ ਦੌਰਾਨ ਏਐੱਸਪੀ ਲੁਧਿਆਣਾ, ਐੱਸਐੱਸਪੀ ਫਿਰੋਜ਼ਪੁਰ, ਐੱਸਐੱਸਪੀ ਫਰੀਦਕੋਟ, ਏਆਈਜੀ ਗੌਰਮਿੰਟ ਰੇਲਵੇ ਪੁਲੀਸ ਪੰਜਾਬ ਪਟਿਆਲਾ ਡਿਵੀਜ਼ਨ, ਡਿਪਟੀ ਡਾਇਰੈਕਟਰ ਵਿਜੀਲੈਂਸ ਬਿਊਰੋ ਆਦਿ ਕਈ ਅਹਿਮ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ।

ਸਾਲ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਫੌਜੀ ਹਮਲੇ ਦੇ ਵਿਰੋਧ ਵਿੱਚ ਉਨ੍ਹਾਂ ਰੋਸ ਵਜੋਂ 18 ਜੂਨ 1984 ਨੂੰ ਭਾਰਤੀ ਪੁਲੀਸ ਸੇਵਾ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਸ ਮਗਰੋਂ ਸ੍ਰੀ ਮਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਉਨ੍ਹਾਂ ਕਈ ਸਾਲ ਜੇਲ੍ਹ ਕੱਟੀ।

ਜਦੋਂ ਸਾਲ 1989 ਵਿੱਚ ਸਿਮਰਨਜੀਤ ਸਿੰਘ ਮਾਨ ਜੇਲ੍ਹ ਵਿੱਚ ਬੰਦ ਸਨ ਤਾਂ ਉਦੋਂ ਉਨ੍ਹਾਂ ਤਰਨ ਤਾਰਨ ਤੋਂ ਲੋਕ ਸਭਾ ਚੋਣ ਜਿੱਤੀ ਸੀ, ਜਿਸ ਮਗਰੋਂ ਮਾਨ ਦੀ ਰਿਹਾਈ ਹੋਈ। ਸਿਮਰਨਜੀਤ ਸਿੰਘ ਮਾਨ ਨੇ ਫਰਵਰੀ 2022 ’ਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਅਮਰਗੜ੍ਹ ਤੋਂ ਚੋਣ ਲੜੀ ਸੀ ਪਰ ਉਹ ਕਰੀਬ ਛੇ ਹਜ਼ਾਰ ਵੋਟਾਂ ਦੇ ਫ਼ਰਕ ਨਾਲ ਹਾਰ ਗਏ ਸਨ।

ਸਿਮਰਨਜੀਤ ਸਿੰਘ ਮਾਨ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ ਗੀਤਇੰਦਰ ਕੌਰ ਮਾਨ, ਪੁੱਤਰ ਈਮਾਨ ਸਿੰਘ ਮਾਨ, ਧੀਆਂ ਪਵਿੱਤ ਕੌਰ ਅਤੇ ਨਾਨਕੀ ਕੌਰ ਹਨ। ਸ੍ਰੀ ਮਾਨ ਕਿਲ੍ਹਾ ਹਰਨਾਮ ਸਿੰਘ, ਡਾਕਖਾਨਾ ਤਲਾਣੀਆਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਵਸਨੀਕ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਵਿਰੋਧੀ ਧਿਰਾਂ ਵੱਲੋਂ ਬਿੱਲ ਦਾ ਖਰੜਾ ਸੰਘੀ ਢਾਂਚੇ ਦੀ ਖਿਲਾਫ਼ਵਰਜ਼ੀ ਕਰ...

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਰਾਜ ਸਭਾ ਚੇਅਰਮੈਨ ਵਜੋਂ ਨਿਭਾਈ ਭੂਮਿਕਾ ਦੀ ਕੀਤੀ ਸ਼ਲਾਘਾ, ਜੀਵਨੀ ਲਿਖਣ ...

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਬਾਗ਼ੀ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਸਬੰਧੀ ਅਪੀਲ ਸੁਪਰੀਮ ਕੋਰਟ ’ਚ ਪੈ...

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਪੀਵੀ ਸਿੰਧੂ, ਲਕਸ਼ੈ ਸੇਨ ਸਿੰਗਲਜ਼ ਅਤੇ ਰੰਕੀ ਰੈੱਡੀ ਤੇ ਚਿਰਾਗ ਨੇ ਡਬਲਜ...

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਮਿਕਸਡ ਡਬਲਜ਼ ਦੇ ਫਾਈਨਲ ਵਿੱਚ ਸ਼ਰਤ ਤੇ ਅਕੁਲਾ ਦੀ ਜੋੜੀ ਨੇ ਕੀਤੀ ਜਿੱਤ ...

ਸ਼ਹਿਰ

View All