ਸਿਮਰਨਪ੍ਰੀਤ ਕੌਰ ਨੇ ਚਾਂਦੀ ਦਾ ਤਗਮਾ ਜਿੱਤਿਆ
ਇਥੇ ਨਵਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਨਕ ਦੀ ਹੋਣਹਾਰ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਪੰਜਾਬ ਰਾਜ ਪੱਧਰੀ ਅੰਡਰ-14 ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਸਿਲਵਰ ਮੈਡਲ ਜਿੱਤ ਕੇ ਦੂਜਾ ਸਥਾਨ ਪ੍ਰਾਪਤ ਕਰਕੇ ਆਪਣਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਹ ਸਕੂਲ, ਮਾਪਿਆਂ ਅਤੇ...
Advertisement
ਇਥੇ ਨਵਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਨਕ ਦੀ ਹੋਣਹਾਰ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਪੰਜਾਬ ਰਾਜ ਪੱਧਰੀ ਅੰਡਰ-14 ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਸਿਲਵਰ ਮੈਡਲ ਜਿੱਤ ਕੇ ਦੂਜਾ ਸਥਾਨ ਪ੍ਰਾਪਤ ਕਰਕੇ ਆਪਣਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਹ ਸਕੂਲ, ਮਾਪਿਆਂ ਅਤੇ ਪੂਰੇ ਮੂਨਕ ਖੇਤਰ ਲਈ ਮਾਣ ਦੀ ਗੱਲ ਹੈ।
ਸਕੂਲ ਪ੍ਰਬੰਧਕਾਂ ਨੇ ਸਿਮਰਨਪ੍ਰੀਤ ਕੌਰ, ਉਸ ਦੇ ਮਾਪਿਆਂ ਅਤੇ ਸਕੂਲ ਸਟਾਫ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਦਿਲੋਂ ਵਧਾਈ ਦਿੱਤੀ। ਨਵਦੀਪ ਪਬਲਿਕ ਸਕੂਲ ਮੂਨਕ ਹਮੇਸ਼ਾ ਵਿਦਿਆਰਥੀਆਂ ਦੇ ਸਰਵਉੱਚ ਵਿਕਾਸ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਅਕਾਦਮਿਕ, ਸਹਿ-ਪਾਠਕ੍ਰਮ ਗਤਿਵਿਧੀਆਂ ਅਤੇ ਖੇਡਾਂ ਵਿੱਚ ਚਮਕਣ ਲਈ ਪ੍ਰੇਰਿਤ ਕਰਦਾ ਰਹੇਗਾ।
Advertisement
Advertisement
