ਹਰਦੀਪ ਸਿੰਘ ਸੋਢੀ
ਧੂਰੀ, 12 ਜੁਲਾਈ
ਸਿਵਲ ਹਸਪਤਾਲ ਧੂਰੀ ਵਿੱਚ ਸਥਾਪਤ ਕੀਤੇ ਗਏ ਗਰਭਵਤੀ ਔਰਤਾਂ ਦੇ ਇਕਾਂਤਵਾਸ ਕੇਂਦਰ ਦਾ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਦੀ ਪਤਨੀ ਸਿਮਰਤ ਕੌਰ ਖੰਗੂੜਾ ਵੱਲੋਂ ਦੌਰਾ ਕਰਕੇ ਕਰੋਨਾ ਪੀੜਤ ਗਰਭਵਤੀ ਔਰਤਾਂ ਦਾ ਹਾਲ-ਚਾਲ ਪੁੱਛਿਆ ਗਿਆ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਸਰਕਾਰੀ ਹਸਪਤਾਲ ਵਿੱਚ ਪ੍ਰਬੰਧਾ ਦਾ ਵੀ ਜਾਇਜ਼ਾ ਲਿਆ।
ਇਸ ਮੌਕੇ ਸਿਮਰਤ ਖੰਗੂੜਾ ਨੇ ਪੰਜਾਬ ਸਰਕਾਰ ਦੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮਰੀਜ਼ਾਂ ਲਈ ਬਹੁਤ ਹੀ ਵਧੀਆਂ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਮਰੀਜ਼ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾ ਰਹੀ।
ਇਸ ਦੌਰਾਨ ਉਨ੍ਹਾਂ ਸਰਕਾਰੀ ਹਸਪਤਾਲ ਵਿੱਚ ਨਰਸਾਂ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਡਾਕਟਰ ਗੁਰਸ਼ਰਨ ਸਿੰਘ ਨੇ ਕਿਹਾ ਕਰੋਨਾ ਮਹਾਮਾਰੀ ਦੇ ਚੱਲਦਿਆਂ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਸਿਰਫ ਸਿਹਤ ਵਿਭਾਗ ਦੀਆਂ ਸਮੇਂ-ਸਮੇਂ ਸਿਰ ਦਿੱਤੀਆਂ ਜਾਂਦੀਆਂ ਹਦਾਇਤਾਂ ਨੂੰ ਮੰਨਣਾ ਚਾਹੀਦਾ ਹੈ ਤਾਂ ਕਰੋਨਾ ਤੋਂ ਬਚਿਆ ਜਾ ਸਕੇ।