ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਬਣੇ ਸਿੰਗਲਾ
ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰਾਂ ’ਚੋਂ ਜਾਣੇ ਜਾਂਦੇ ਨਰੇਸ਼ ਕੁਮਾਰ ਸਿੰਗਲਾ ਧੂਰੀ ਨੂੰ ਅੱਜ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪਾਈ ਸੂਚੀ ਵਿੱਚ ਸ੍ਰੀ ਸਿੰਗਲਾ ਦਾ...
Advertisement
ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰਾਂ ’ਚੋਂ ਜਾਣੇ ਜਾਂਦੇ ਨਰੇਸ਼ ਕੁਮਾਰ ਸਿੰਗਲਾ ਧੂਰੀ ਨੂੰ ਅੱਜ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪਾਈ ਸੂਚੀ ਵਿੱਚ ਸ੍ਰੀ ਸਿੰਗਲਾ ਦਾ ਨਾਮ ਆਉਣ ਮਗਰੋਂ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਨਰੇਸ਼ ਸਿੰਗਲਾ ਨੇ ਦੱਸਿਆ ਕਿ ਉਹ ਸ਼ੁਰੂ ਤੋਂ ਹੀ ਕਿਸੇ ਨਾ ਕਿਸੇ ਰੂਪ ਵਿੱਚ ਪਾਰਟੀ ਅੰਦਰ ਹਾਂ-ਪੱਖੀ ਰਾਜਨੀਤੀ ਵਿੱਚ ਸਰਗਰਮ ਹਨ ਜਿਸ ਦੇ ਮੱਦੇਨਜ਼ਰ ਪਹਿਲਾਂ ਪਾਰਟੀ ਨੇ ਬਲਾਕ ਪ੍ਰਧਾਨ ਵਜੋਂ ਚੋਣ ਕੀਤੀ ਅਤੇ ਹੁਣ ਜ਼ਿਲ੍ਹਾ ਯੋਜਨਾ ਬੋਰਡ ਦਾ ਮੈਂਬਰ ਲੈਕੇ ਮਾਣ ਬਖ਼ਸ਼ਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।
ਨਵਜੋਤ ਕੌਰ ਮਹਿਲਾ ਵਿੰਗ ਦੀ ਕੋਆਰਡੀਨੇਟਰ ਨਿਯੁਕਤ
Advertisementਆਮ ਆਦਮੀ ਪਾਰਟੀ ਨੇ ਉਦਮੀ ਤੇ ਉਤਸ਼ਾਹੀ ਪਾਰਟੀ ਆਗੂ ਬੀਬੀ ਨਵਜੋਤ ਕੌਰ ਨੂੰ ਮਹਿਲਾ ਵਿੰਗ ਹਲਕਾ ਧੂਰੀ ਦੀ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਉਨ੍ਹਾਂ ਆਪਣੀ ਨਿਯੁਕਤੀ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।
Advertisement