ਸਿੰਗਲਾ ਨੇ ਪੰਚਾਇਤਾਂ ਨੂੰ ਇੱਕ ਕਰੋੜ ਦੇ ਚੈੱਕ ਵੰਡੇ

ਸੰਗਰੂਰ ਨੂੰ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ: ਸਿੱਖਿਆ ਮੰਤਰੀ

ਸਿੰਗਲਾ ਨੇ ਪੰਚਾਇਤਾਂ ਨੂੰ ਇੱਕ ਕਰੋੜ ਦੇ ਚੈੱਕ ਵੰਡੇ

ਪੰਚਾਇਤਾਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ।

ਗੁਰਦੀਪ ਸਿੰਘ ਲਾਲੀ

ਸੰਗਰੂਰ, 22 ਫਰਵਰੀ

ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਸਥਾਨਕ ਰੈਸਟ ਹਾਊਸ ਵਿਚ ਇੱਕ ਸਮਾਗਮ ਦੌਰਾਨ ਹਲਕੇ ਦੀਆਂ 14 ਪੰਚਾਇਤਾਂ ਨੂੰ ਪੱਕੀਆਂ ਗਲੀਆਂ, ਜਿੰਮ, ਧਰਮਸ਼ਾਲਾ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਲਗਪਗ 1 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਵੰਡੇ। ਇਸ ਮੌਕੇ ਪੰਚਾਇਤ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ ਦੇ ਲੋਕਾਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਬੜੀ ਤਨਦੇਹੀ ਤੇ ਮਿਹਨਤ ਨਾਲ ਨਿਭਾਅ ਰਹੇ ਹਨ, ਜਿਸ ਤਹਿਤ ਹਰ ਪਿੰਡ ਤੇ ਸ਼ਹਿਰ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਨੇਪਰੇ ਚਾੜ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਨੂੰ ਵਿਕਾਸ ਪੱਖੋਂ ਪੰਜਾਬ ਦਾ ਸਭ ਤੋਂ ਮੋਹਰੀ ਹਲਕਾ ਬਣਾਇਆ ਜਾਵੇਗਾ ਅਤੇ ਇਸ ਕੰਮ ਲਈ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All