ਸਿੰਗਲਾ ਵੱਲੋਂ ਪਿੰਡਾਂ ’ਚ ਪ੍ਰਾਜੈਕਟਾਂ ਦੇ ਉਦਘਾਟਨ

ਸਿੰਗਲਾ ਵੱਲੋਂ ਪਿੰਡਾਂ ’ਚ ਪ੍ਰਾਜੈਕਟਾਂ ਦੇ ਉਦਘਾਟਨ

ਫੱਗੂਵਾਲਾ ਦੇ ਸਰਕਾਰੀ ਸਕੂਲ ਫੱਗੂਵਾਲਾ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਸਿੰਗਲਾ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 14 ਅਗਸਤ

ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵੱਲੋਂ ਅੱਜ ਭਵਾਨੀਗੜ੍ਹ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਪੂਰੇ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਦੇ ਨਾਲ-ਨਾਲ ਲੱਖਾਂ ਰੁਪਏ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ।

ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪਿੰਡ ਕਾਲਾਝਾੜ ’ਚ ਤਕਰੀਬਨ 67 ਲੱਖ ਰੁਪਏ ਦੀ ਲਾਗਤ ਨਾਲ ਅੱਪਗ੍ਰੇਡ ਕੀਤੇ ਗਏ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਰਾਜਪੁਰਾ ਅਤੇ ਮਸਾਣੀ ਪਿੰਡਾਂ ਦੀਆਂ ਫਿਰਨੀਆਂ ਨੂੰ ਲਗਭਗ 36 ਲੱਖ ਰੁਪਏ ਦੀ ਲਾਗਤ ਨਾਲ ਪੱਕੀਆਂ ਕਰਵਾਉਣ ਲਈ ਕੰਮ ਦੀ ਸ਼ੁਰੂਆਤ ਕਰਵਾਈ ਅਤੇ ਨਾਲ ਹੀ ਦੋਵਾਂ ਪਿੰਡਾਂ ਦੀਆਂ ਮੁੱਖ ਸੜਕਾਂ ਨੂੰ ਤਕਰੀਬਨ 2.5 ਕਰੋੜ ਰੁਪਏ ਦੀ ਲਾਗਤ ਨਾਲ ਅੱਪਗ੍ਰੇਡ ਕੀਤੇ ਜਾਣ ਦੇ ਕੰਮ ਦਾ ਜਾਇਜ਼ਾ ਲਿਆ। ਇਸੇ ਦੌਰਾਨ ਸ੍ਰੀ ਸਿੰਗਲਾ ਨੇ ਪਿੰਡ ਰਾਜਪੁਰਾ ’ਚ ਸਰਕਾਰੀ ਹਾਈ ਸਕੂਲ ਵਿੱਚ ਨਵੇਂ ਬਣਾਏ ਜਾਣ ਵਾਲੇ ਖੇਡ ਪਾਰਕ ਦੇ ਕੰਮ ਦੀ ਟੱਕ ਲਗਾ ਕੇ ਸ਼ੁਰੂਆਤ ਕੀਤੀ। ਇਸ ਮਗਰੋਂ ਉਨ੍ਹਾਂ ਪਿੰਡ ਫੱਗੂਵਾਲਾ ’ਚ ਲਗਭਗ 54 ਲੱਖ ਦੀ ਲਾਗਤ ਨਾਲ ਅੱਪਗ੍ਰੇਡ ਕੀਤੇ ਗਏ ਜੰਗੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਵੀ ਉਦਘਾਟਨ ਕੀਤਾ ਤੇ ਪਿੰਡ ’ਚ 40 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਪੰਚਾਇਤ ਘਰ ਦਾ ਵੀ ਨੀਂਹ ਪੱਥਰ ਰੱਖਿਆ। ਇਸ ਤੋਂ ਬਾਅਦ ਸ੍ਰੀ ਸਿੰਗਲਾ ਨੇ ਪਿੰਡ ਰੂਪਾਹੇੜੀ ’ਚ ਵੀ 40 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਨੂੰ ਤਰਜੀਹ ਦੇਣ ਸਦਕਾ ਸਕੂਲਾਂ ’ਚ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦਾਖਲਿਆਂ ’ਚ 14 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਸਰਕਾਰੀ ਸਕੂਲਾਂ ’ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਭਰਭੂਰ ਬੂਰ ਪਿਆ ਹੈ ਅਤੇ ਇਸੇ ਸਦਕਾ ਹੁਣ ਸਰਕਾਰੀ ਸਕੂਲਾਂ ਦਾ ਨਤੀਜਾ ਪ੍ਰਾਈਵੇਟ ਸਕੂਲਾਂ ਤੋਂ ਬਿਹਤਰ ਆ ਰਿਹਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ, ਐੱਸਡੀਐੱਮ ਭਵਾਨੀਗੜ੍ਹ ਡਾ. ਕਰਮਜੀਤ ਸਿੰਘ, ਡੀਐੱਸਪੀ ਗੋਬਿੰਦਰ ਸਿੰਘ, ਪ੍ਰਿੰਸੀਪਲ ਅਰਜੋਤ ਕੌਰ, ਹਰੀ ਸਿੰਘ ਫੱਗੂਵਾਲਾ ਵਾਈਸ ਚੇਅਰਮੈਨ ਅਤੇ ਕਰਮਜੀਤ ਸਿੰਘ ਸਰਪੰਚ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All