ਸਿੰਗਲਾ ਵੱਲੋਂ ਪਿਤਾ ਦੀ ਯਾਦ ਵਿੱਚ ਮੈਡੀਕਲ ਕੈਂਪ
ਇੱਥੋਂ ਨੇੜਲੇ ਪਿੰਡ ਘਰਾਚੋਂ ਵਿੱਚ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਆਪਣੇ ਪਿਤਾ ਸਵਰਗੀ ਸੰਤ ਰਾਮ ਸਿੰਗਲਾ ਦੀ ਨਿੱਘੀ ਯਾਦ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਸਬੰਧੀ ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ ਅਤੇ ਸਾਬਕਾ ਚੇਅਰਮੈਨ ਮਨਜੀਤ ਸਿੰਘ...
Advertisement
ਇੱਥੋਂ ਨੇੜਲੇ ਪਿੰਡ ਘਰਾਚੋਂ ਵਿੱਚ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਆਪਣੇ ਪਿਤਾ ਸਵਰਗੀ ਸੰਤ ਰਾਮ ਸਿੰਗਲਾ ਦੀ ਨਿੱਘੀ ਯਾਦ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।
ਇਸ ਸਬੰਧੀ ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ ਅਤੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸੋਢੀ ਨੇ ਦੱਸਿਆ ਕਿ ਇਸ ਕੈਂਪ ਵਿੱਚ 550 ਦੇ ਕਰੀਬ ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ ਅਤੇ 90 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੇ ਲੈਂਸ ਪਵਾਏ ਗਏ। ਇਸ ਤੋਂ ਇਲਾਵਾ 200 ਦੇ ਕਰੀਬ ਮਰੀਜ਼ਾਂ ਨੂੰ ਅੱਖਾਂ ਲਈ ਐਨਕਾਂ ਵੰਡੀਆਂ ਗਈਆਂ ਜਦਕਿ ਚਮੜੀ ਰੋਗ ਦੇ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਵੰਡੀਆਂ ਗਈਆਂ।
Advertisement
ਸ੍ਰੀ ਸਿੰਗਲਾ ਨੇ ਕਿਹਾ ਕਿ ਅਜਿਹੇ ਕੈਂਪ ਜਾਰੀ ਰਹਿਣਗੇ। ਇਸ ਮੌਕੇ ਰਣਜੀਤ ਸਿੰਘ ਤੂਰ, ਪਰਮਜੀਤ ਸ਼ਰਮਾ, ਰਾਮ ਸਿੰਘ ਸਰਪੰਚ ਭਰਾਜ, ਜਰਨੈਲ ਸਿੰਘ ਘਮਾਣ, ਬੱਬੂ ਘਰਾਚੋਂ, ਗੋਗੀ ਨਰਾਇਣਗੜ੍ਹ, ਭੁਪਿੰਦਰ ਸਿੰਘ ਬਲਿਆਲ, ਗੁਰਪ੍ਰੀਤ ਸਿੰਘ ਕੰਧੋਲਾ, ਜਗਤਾਰ ਨਮਾਦਾ, ਮਨਜੀਤ ਸਿੰਘ ਸੋਢੀ, ਦਲਜੀਤ ਸਿੰਘ ਘਰਾਚੋਂ, ਮੋਹਿਲ ਸਿੰਗਲਾ ਅਤੇ ਗੁਰਸੰਤ ਘੁਮਾਣ ਹਾਜ਼ਰ ਸਨ।
Advertisement