ਐੱਸ ਆਈ ਆਰ: ਵੋਟ ਲਈ 11 ਦਸਤਾਵੇਜ਼ ਜ਼ਰੂਰੀ
ਮੁੱਖ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸ ਆਈ ਆਰ) ਦਾ ਅਮਲ ਉਲੀਕਿਆ ਹੈ। ਪਟਿਆਲਾ ਦੇ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ 25 ਜੂਨ ਤੋਂ...
Advertisement
ਮੁੱਖ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸ ਆਈ ਆਰ) ਦਾ ਅਮਲ ਉਲੀਕਿਆ ਹੈ। ਪਟਿਆਲਾ ਦੇ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ 25 ਜੂਨ ਤੋਂ 24 ਜੁਲਾਈ ਤੱਕ ਬੀ ਐੱਲ ਓਜ਼ ਘਰ-ਘਰ ਜਾ ਕੇ ਫਾਰਮ ਭਰਨਗੇ ਅਤੇ ਲੋੜੀਂ ਦੀ ਜਾਣਕਾਰੀ ਹਾਸਲ ਕਰਨਗੇ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਦੀ ਮੈਪਿੰਗ 2003 ਦੀ ਵੋਟਰ ਸੂਚੀ ਨਾਲ ਨਹੀਂ ਹੋਈ, ਉਨ੍ਹਾਂ ਨੂੰ ਕਮਿਸ਼ਨ ਵੱਲੋਂ ਨਿਰਧਾਰਿਤ 11 ਦਸਤਾਵੇਜ਼ਾਂ (ਜਿਵੇਂ ਪਾਸਪੋਰਟ, ਜਨਮ ਸਰਟੀਫਿਕੇਟ, ਮੈਟ੍ਰਿਕ ਸਰਟੀਫਿਕੇਟ, ਸਰਕਾਰੀ ਪਛਾਣ ਪੱਤਰ ਆਦਿ) ਵਿੱਚੋਂ ਕੋਈ ਇੱਕ ਦਸਤਾਵੇਜ਼ ਜਮ੍ਹਾਂ ਕਰਵਾਉਣਾ ਹੋਵੇਗਾ। ਉਨ੍ਹਾਂ ਨੇ ਵੋਟਰਾਂ ਨੂੰ ਇਸ ਪ੍ਰਕਿਰਿਆ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਬੀ ਐੱਲ ਓਜ਼ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ।
Advertisement
Advertisement
Advertisement
×

