ਨਸ਼ਾ ਤਸਕਰੀ ਦੇ ਦੋਸ਼ ਹੇਠ ਛੇ ਕਾਬੂ
ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਦੀ ਅਗਵਾਈ ਹੇਠ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਭਵਾਨੀਗੜ੍ਹ ਪੁਲੀਸ ਨੇ 6 ਮਾਮਲੇ ਦਰਜ ਕਰਕੇ 6 ਜਣਿਆਂ ਨੂੰ ਕਾਬੂ ਕੀਤਾ ਹੈ। ਡੀ ਐੱਸ ਪੀ ਰਾਹੁਲ ਕੌਸ਼ਲ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਖਿਲਾਫ...
Advertisement
ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਦੀ ਅਗਵਾਈ ਹੇਠ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਭਵਾਨੀਗੜ੍ਹ ਪੁਲੀਸ ਨੇ 6 ਮਾਮਲੇ ਦਰਜ ਕਰਕੇ 6 ਜਣਿਆਂ ਨੂੰ ਕਾਬੂ ਕੀਤਾ ਹੈ। ਡੀ ਐੱਸ ਪੀ ਰਾਹੁਲ ਕੌਸ਼ਲ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿਮ ਤਹਿਤ ਥਾਣਾ ਭਵਾਨੀਗੜ੍ਹ, ਪੁਲੀਸ ਚੌਕੀ ਘਰਾਚੋਂ, ਪੁਲੀਸ ਚੌਕੀ ਕਾਲਾਝਾੜ ਅਤੇ ਪੁਲੀਸ ਚੌਕੀ ਜੌਲੀਆਂ ਦੀ ਪੁਲੀਸ ਵੱਲੋਂ ਪਹਿਲੀ ਅਕਤੂਬਰ ਤੋਂ ਹੁਣ ਤੱਕ ਨਸ਼ਾ ਤਸਕਰੀ ਦੇ 3 ਮੁਕੱਦਮੇ ਦਰਜ ਕਰਨ ਉਪਰੰਤ 3 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਕੋਲੋਂ 13 ਕਿਲੋ 500 ਗ੍ਰਾਮ ਭੁੱਕੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਆਬਕਾਰੀ ਐਕਟ ਅਧੀਨ 3 ਮੁਕੱਦਮੇ ਦਰਜ ਕਰਨ ਉਪਰੰਤ 3 ਜਣਿਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਪਾਸੋਂ 60 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ।
Advertisement
Advertisement
×

