ਪਟਿਆਲਾ ਜ਼ਿਲ੍ਹੇ ਵਿੱਚ ਛੇ ਹੋਰ ਕਰੋਨਾ ਮਰੀਜ਼ਾਂ ਨੇ ਦਮ ਤੋੜਿਆ

ਪਟਿਆਲਾ ਜ਼ਿਲ੍ਹੇ ਵਿੱਚ ਛੇ ਹੋਰ ਕਰੋਨਾ ਮਰੀਜ਼ਾਂ ਨੇ ਦਮ ਤੋੜਿਆ

ਪਟਿਆਲਾ ਦੇ ਇਕ ਸਕੂਲ ਵਿੱਚ ਅੱਲ੍ਹੜਾਂ ਦਾ ਟੀਕਾਕਰਨ ਕਰਦੇ ਹੋਏ ਸਿਹਤ ਮੁਲਾਜ਼ਮ।

ਖੇਤਰੀ ਪ੍ਰਤੀਨਿਧ
ਪਟਿਆਲਾ 24 ਜਨਵਰੀ

ਪਟਿਆਲਾ ਜ਼ਿਲ੍ਹੇ ’ਚ ਅੱਜ ਕਰੋਨਾ ਨਾਲ ਛੇ ਹੋਰ ਵਿਅਕਤੀਆਂ ਨੇ ਦਮ ਤੋੜ ਦਿੱਤਾ ਜਿਸ ਨਾਲ਼ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 1423 ਹੋ ਗਈ ਹੈ। ਉਧਰ ਅੱਜ 163 ਹੋਰ ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਨਾਲ਼ ਪਾਜ਼ੇਟਿਵ ਕੇਸਾਂ ਦੀ ਕੁੱਲ ਗਿਣਤੀ 60967 ਹੋ ਗਈ ਹੈ ਜਦਕਿ ਠੀਕ ਹੋਣ ਵਾਲ਼ਿਆਂ ਦੀ 57467 ਹੋ ਗਈ ਹੈ|

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ 43 ਪਟਿਆਲਾ ਸ਼ਹਿਰ ਨਾਲ ਸਬੰਧਤ ਹਨ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਇਲਾਕੇ ਵਿੱਚੋਂ ਜ਼ਿਆਦਾ ਪਾਜ਼ੇਟਿਵ ਕੇਸ ਆਉਣ ਕਾਰਨ ਤਹਿਸੀਲ ਰਾਜਪੁਰਾ ਦੇ ਪਿੰਡ ਬਠੌਣੀਆਂ ਕਲਾਂ ਦੇ ਪ੍ਰਭਾਵਿਤ ਇਲਾਕੇ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਇੰਜ ਹੀ ਅੱਜ 2826 ਸੈਂਪਲ ਲਏ ਗਏ ਹਨ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਟੀਕਾਕਰਨ ਕੈਂਪਾਂ ਵਿੱਚ 14135 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜ਼ਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 19 ਲੱਖ,71 ਹਜ਼ਾਰ 972 ਹੋ ਗਈ ਹੈ।

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਅੱਜ 543 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਜ਼ਿਲ੍ਹੇ ਦੇ ਸਭ ਤੋਂ ਵੱਧ ਬਲਾਕ ਸੰਗਰੂਰ ਵਿੱਚ 116 ਕਰੋਨਾ ਪੀੜਤ ਮਰੀਜ਼ ਸਾਹਮਣੇ ਆਏ ਹਨ ਜਦੋਂ ਕਿ ਬਲਾਕ ਮਾਲੇਰਕੋਟਲਾ ਵਿੱਚ 91, ਧੂਰੀ ਵਿੱਚ 40 ਸੁਨਾਮ ਵਿੱਚ 20, ਕੌਹਰੀਆਂ ਵਿੱਚ 27, ਭਵਾਨੀਗੜ੍ਹ ਵਿਚ 28 ਲੌਂਗੋਵਾਲ ਵਿੱਚ 37, ਅਮਰਗੜ੍ਹ ਵਿੱਚ 44, ਮੂਨਕ ਵਿੱਚ 19, ਸ਼ੇਰਪੁਰ ਵਿੱਚ 38, ਫਤਿਹਗੜ੍ਹ ਪੰਜਗਰਾਈਆਂ ਵਿੱਚ 59 ਅਤੇ ਅਹਿਮਦਗੜ੍ਹ ਵਿੱਚ 24 ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਸੰਗਰੂਰ ਵਿਚ ਕੁੱਲ 543 ਮਰੀਜ਼ ਸਾਹਮਣੇ ਆਏ ਹਨ। ਜ਼ਿਲ੍ਹੇ ਵਿੱਚ 17617 ਕੇਸਾਂ ਵਿੱਚੋਂ 16183 ਮਰੀਜ਼ ਸਿਹਤਯਾਬ ਹੋ ਚੁੱਕੇ ਹਨ।

ਨਾਭਾ ਜੇਲ੍ਹ ’ਚ 52 ਕੈਦੀ ਕਰੋਨਾ ਪਾਜ਼ੇਟਿਵ

ਨਾਭਾ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ 52 ਕੈਦੀ ਕਰੋਨਾ ਪਾਜ਼ੇਟਿਵ ਪਾਏ ਗਏ। ਪਟਿਆਲਾ ਸਿਵਲ ਸਰਜਨ ਪ੍ਰਿੰਸ ਸੋਢੀ ਨੇ ਦੱਸਿਆ ਕਿ ਜੇਲ੍ਹ ਦੀ ਆਮ ਪੜਤਾਲ ’ਚ ਸਾਹਮਣੇ ਆਇਆ ਕਿ ਕਰੋਨਾ ਮਰੀਜ਼ਾਂ ਵਿੱਚੋਂ ਕਿਸੇ ਨੂੰ ਗੰਭੀਰ ਲੱਛਣ ਨਾ ਹੋਣ ਕਾਰਨ ਜੇਲ੍ਹ ’ਚ ਹੀ ਇਕਾਂਤਵਾਸ ’ਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕੈਦੀਆਂ ’ਚ ਲੱਛਣ ਆਉਣ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਕੈਦੀਆਂ ਦੀ ਦੇਖਭਾਲ ਵੀ ਜਾਰੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All