ਗੁਰਦੀਪ ਸਿੰਘ ਲਾਲੀ
ਸੰਗਰੂਰ, 22 ਅਪਰੈਲ
ਸਿਟੀ ਪੁਲੀਸ ਨੇ ਮੋਟਰਸਾਈਕਲ ਚੋਰੀ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦੇ ਕਬਜ਼ੇ ਵਿੱਚੋਂ ਚੋਰੀ ਦੇ 6 ਮੋਟਰਸਾਈਕਲ ਬਰਾਮਦ ਹੋਏ ਹਨ। ਉਪ ਕਪਤਾਨ ਪੁਲੀਸ ਹੰਸ ਰਾਜ ਨੇ ਦੱਸਿਆ ਕਿ ਸਿਟੀ ਪੁਲੀਸ ਇੱਕ ਕੇਸ ਵਿੱਚ ਲੋੜੀਂਦੇ ਮੁਲਜ਼ਮ ਜਸਵੀਰ ਸਿੰਘ ਉਰਫ਼ ਬੱਬੂ ਵਾਸੀ ਸ਼ਾਹਪੁਰ ਕਲਾਂ ਥਾਣਾ ਚੀਮਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕਰਵਾਇਆ ਗਿਆ। ਇਸ ਮਗਰੋਂ ਮੁਲਜ਼ਮ ਕੋਲੋਂ ਪੁੱਛ-ਗਿੱਛ ਕਰ ਕੇ ਉਸ ਦੀ ਨਿਸ਼ਾਨਦੇਹੀ ’ਤੇ ਤਿੰਨ ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਅਤੇ ਪੁੱਛਗਿੱਛ ਦੌਰਾਨ ਉਸ ਕੋਲੋਂ ਚੋਰੀ ਦੇ ਦੋ ਹੋਰ ਮੋਟਰਸਾਈਕਲ ਬਰਾਮਦ ਕਰਵਾਏ ਗਏ। ਇਸ ਤਰ੍ਹਾਂ ਮੁਲਜ਼ਮ ਕੋਲੋਂ ਚੋਰੀ ਦੇ ਕੁੱਲ 6 ਮੋਟਰਸਾਈਕਲ ਬਰਾਮਦ ਹੋਏ ਹਨ।