ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੰਪਿਊਟਰ ਅਧਿਆਪਕਾਂ ਵੱਲੋਂ ਨਾਅਰੇਬਾਜ਼ੀ

ਡੀ.ਸੀ. ਦਫ਼ਤਰ ਅੱਗੇ ਪੁੱਜ ਕੇ ਦਿੱਤਾ ਰੋਸ ਧਰਨਾ
Advertisement

ਗੁਰਦੀਪ ਸਿੰਘ ਲਾਲੀ

ਸੰਗਰੂਰ, 1 ਜੁਲਾਈ

Advertisement

ਇੱਥੇ ਅੱਜ ਤੋਂ 14 ਸਾਲ ਪਹਿਲਾਂ 1 ਜੁਲਾਈ 2011 ਨੂੰ ਰਾਜਪਾਲ ਪੰਜਾਬ ਅਤੇ ਪੰਜਾਬ ਕੈਬਨਿਟ ਦੀ ਪ੍ਰਵਾਨਗੀ ਨਾਲ ਵਿਭਾਗ ਵੱਲੋਂ ਜਾਰੀ ਰੈਗੂਲਰ ਨਿਯੁਕਤੀ ਪੱਤਰਾਂ ਨੂੰ ਇੰਨ-ਬਿੰਨ ਲਾਗੂ ਕਰਵਾਉਣ ਲਈ ਕੰਪਿਊਟਰ ਅਧਿਆਪਕਾਂ ਵੱਲੋਂ ਡੀ.ਸੀ. ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੀ ਲਾਰਾ-ਲਾਊ ਨੀਤੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕੰਪਿਊਟਰ ਅਧਿਆਪਕਾਂ ਵੱਲੋਂ ਡੀਸੀ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਵੀ ਦਿੱਤਾ ਗਿਆ। ਕੰਪਿਊਟਰ ਅਧਿਆਪਕ ਬਾਅਦ ਦੁਪਹਿਰ ਸਾਢੇ ਤਿੰਨ ਵਜੇ ਡੀ.ਸੀ. ਕੰਪਲੈਕਸ ਅੱਗੇ ਇਕੱਠੇ ਹੋਏ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਦੋਂ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਮੰਗ ਪੱਤਰ ਲੈਣ ਨਾ ਪੁੱਜਿਆ ਤਾਂ ਕੰਪਿਊਟਰ ਅਧਿਆਪਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਦਾਖਲ ਹੋ ਗਏ ਅਤੇ ਡੀ.ਸੀ. ਦਫ਼ਤਰ ਦੇ ਮੂਹਰੇ ਰੋਸ ਧਰਨਾ ਦਿੰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂਆਂ ਨਰਦੀਪ ਸ਼ਰਮਾ, ਕੁਲਵਿੰਦਰ ਸਿੰਘ, ਜਸਬੀਰ ਸਿੰਘ, ਵਰਿੰਦਰ ਹੰਸ, ਪੁਸ਼ਪਿੰਦਰ ਰਤਨ, ਅੰਜੂ ਜੈਨ ਅਤੇ ਹਰਵਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੀ ਕੋਈ ਸਾਰ ਨਹੀਂ ਲਈ। ਚੋਣ ਮੈਨੀਫੈਸਟੋ ਵਿੱਚ ਵਾਅਦਾ ਕਰਨ ਅਤੇ 15 ਸਤੰਬਰ 2022 ਨੂੰ ਦੀਵਾਲੀ ਮੌਕੇ ਮੌਜੂਦਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈੱਸ ਵੱਲੋਂ ਕੰਪਿਊਟਰ ਅਧਿਆਪਕਾਂ ਤੇ ਛੇਵਾਂ ਪੇਅ ਕਮਿਸ਼ਨ ਅਤੇ ਪੰਜਾਬ ਸੀਐੱਸਆਰ ਰੂਲਜ਼ ਲਾਗੂ ਕਰਨ ਦੇ ਅਧਿਕਾਰਤ ਐਲਾਨ ਦੇ ਬਾਵਜੂਦ ਕੰਪਿਊਟਰ ਅਧਿਆਪਕ ਆਪਣੇ ਹੱਕਾਂ ਤੋਂ ਵਾਂਝੇ ਹਨ। ਇਸ ਤੋਂ ਇਲਾਵਾ ਹਾਈ ਕੋਰਟ ਦੇ ਡਬਲ ਬੈਂਚ ਨੇ 25 ਫਰਵਰੀ 2025 ਨੂੰ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਇਤਿਹਾਸਕ ਫ਼ੈਸਲਾ ਦਿੰਦੇ ਹੋਇਆ ਕੰਪਿਊਟਰ ਅਧਿਆਪਕਾਂ ਨੂੰ ਸਰਕਾਰੀ ਮੁਲਾਜ਼ਮ ਮੰਨ ਲਿਆ ਹੈ ਅਤੇ ਉਨ੍ਹਾਂ ’ਤੇ ਪੰਜਾਬ ਸਿਵਲ ਸਰਵਿਸ ਨਿਯਮ ਅਤੇ ਛੇਵਾਂ ਪੇਅ ਕਮਿਸ਼ਨ ਲਾਗੂ ਕਰਨਾ ਬਣਦਾ ਹੈ ਪਰ ਚਾਰ ਮਹੀਨੇ ਬੀਤਣ ਦੇ ਬਾਵਜੂਦ ਉਸ ਨੂੰ ਲਾਗੂ ਕਰਨ ਤੋਂ ਸਰਕਾਰ ਭੱਜ ਰਹੀ ਹੈ।

ਮੁੱਖ ਮੰਤਰੀ ਦੀਆਂ ਰਿਹਾਇਸ਼ਾਂ ਦੇ ਘਿਰਾਓ ਦੀ ਚਿਤਾਵਨੀ

ਆਗੂਆਂ ਨੇ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਤੇ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਦਿੰਦੇ ਹੋਏ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਮੰਗਾਂ ਪੂਰੀਆਂ ਨਾ ਹੋਈਆਂ ਤਾਂ 3 ਅਗਸਤ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅਤੇ 5 ਸਤੰਬਰ ਨੂੰ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਮੁੱਖ ਮੰਤਰੀ ਦੀ ਅਮਰਗੜ੍ਹ ਰੈਲੀ ਮੁਲਤਵੀ

ਅਮਰਗੜ੍ਹ (ਪੱਤਰ ਪ੍ਰੇਰਕ): ਹਲਕਾ ਅਮਰਗੜ੍ਹ ਵਿੱਚ 4 ਜੁਲਾਈ ਨੂੰ ਆਮ ਆਦਮੀ ਪਾਰਟੀ ਦੀ ਜਨ ਸੰਬੋਧਨ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ। ‘ਆਪ’ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਕੁਝ ਰੁਝੇਵਿਆਂ ਕਰ ਕੇ ਇਹ ਰੈਲੀ ਕੁਝ ਸਮੇਂ ਵਾਸਤੇ ਮੁਲਤਵੀ ਕੀਤੀ ਗਈ ਹੈ ਅਤੇ ਅਗਲੀ ਤਰੀਕ ਦਾ ਜਲਦ ਹੀ ਐਲਾਨ ਕੀਤਾ ਜਾਵੇਗਾ।

Advertisement