ਗੁਰਦੀਪ ਸਿੰਘ ਲਾਲੀ
ਸੰਗਰੂਰ,10 ਜਨਵਰੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ਝੁੱਗੀ-ਝੌਂਪੜੀ ਵਿਕਾਸ ਪ੍ਰੋਗਰਾਮ ‘ਬਸੇਰਾ’ ਤਹਿਤ ਸੰਗਰੂਰ ਹਲਕੇ ਦੇ ਸਲੱਮ ਖੇਤਰਾਂ ’ਚ ਰਹਿਣ ਵਾਲੇ ਲੋੜਵੰਦ ਲੋਕਾਂ ਨੂੰ ਜਲਦ ਜ਼ਮੀਨਾਂ ਦੇ ਮਾਲਕਾਨਾ ਹੱਕ ਦਿੱਤੇ ਜਾਣਗੇ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਇਥੇ ਵੱਖ-ਵੱਖ ਥਾਵਾਂ ’ਤੇ ਅਜਿਹੇ ਲੋੜਵੰਦਾਂ ਲੋਕਾਂ ਦੀ ਪਛਾਣ ਕਰਨ ਲਈ ਜ਼ਿਲ੍ਹਾ ਪਸ਼ਾਸਨ ਵੱਲੋਂ ਲਗਾਏ ਗਏ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।ਸਿੰਗਲਾ ਨੇ ਸ਼ਹਿਰ ਦੇ ਰਵਿਦਾਸ ਨਗਰ, ਸੁੰਦਰ ਬਸਤੀ ਅਤੇ ਡਾ. ਅੰਬੇਦਕਰ ਨਗਰ ’ਚ ਲਗਾਏ ਕੈਂਪਾਂ ਦਾ ਜਾਇਜ਼ਾ ਲਿਆ।ਇਸ ਮੌਕੇ ਪੰਜਾਬ ਸਮਾਲ ਇੰਡਸਟਰੀਜ਼ ਕਾਰਪੋਰੇਸ਼ਨ ਦੇ ਵਾਇਸ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਰੇਸ਼ ਗਾਬਾ, ਚੇਅਰਮੈਨ ਮਾਰਕਿਟ ਕਮੇਟੀ ਅਨਿਲ ਘੀਚਾ ਤੇ ਹੋਰ ਪਤਵੰਤੇ ਹਾਜ਼ਰ ਸਨ।