ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਨਸ਼ਿਆਂ ਖ਼ਿਲਾਫ਼ ਸੈਮੀਨਾਰ
ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸੰਗਰੂਰ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮਿੰਨੀ ਆਡੀਟੋਰੀਅਮ ਵਿੱਚ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਸੰਸਥਾਵਾਂ ਦੇ ਵਿਦਿਆਰਥੀ ਸ਼ਾਮਲ ਹੋਏ।...
ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸੰਗਰੂਰ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮਿੰਨੀ ਆਡੀਟੋਰੀਅਮ ਵਿੱਚ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਸੰਸਥਾਵਾਂ ਦੇ ਵਿਦਿਆਰਥੀ ਸ਼ਾਮਲ ਹੋਏ।
ਮੁੱਖ ਮਹਿਮਾਨ ਲਵਪ੍ਰੀਤ ਸਿੰਘ ਪੀਸੀਐਸ (ਅਸਿਸਟੈਂਟ ਕਮਿਸ਼ਨਰ) ਸੰਗਰੂਰ ਨੇ ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਤੋਂ ਬਚਣ ਲਈ ਪ੍ਰੇਰਤ ਕੀਤਾ ਤੇ ਹਾਜ਼ਰ ਨੌਜਵਾਨਾਂ ਅਤੇ ਸਰੋਤਿਆਂ ਨੂੰ ਨਸ਼ਾ ਮੁਕਤੀ ਲਈ ਸਹੁੰ ਚੁਕਾਈ। ਉਨ੍ਹਾਂ ਨੇ ਨਸ਼ਾ ਵਿਰੋਧੀ ਜਾਗਰੂਕਤਾ ਲਈ ਐੱਲਈਡੀ ਵੈਨ ਨੂੰ ਝੰਡੀ ਵੀ ਦਿਖਾਈ। ਇਸ ਮੌਕੇ ਡਾ. ਲਵਲੀਨ ਕੌਰ (ਡੀਐਸਐਸ ਓ ਸੰਗਰੂਰ) ਨੇ ਕਿਹਾ ਕਿ ਐੱਲਈਡੀ ਸਕਰੀਨ ਵਾਲੀ ਵੈਨ ਜ਼ਿਲ੍ਹਾ ਸੰਗਰੂਰ ਵਿੱਚ ਨਸ਼ਾ ਮੁਕਤੀ ਲਈ ਪ੍ਰਚਾਰ ਕਰੇਗੀ। ਸੈਮੀਨਾਰ ਨੂੰ ਸਾਬਕਾ ਏਡੀਸੀ ਪ੍ਰੀਤਮ ਸਿੰਘ ਜੌਹਲ, ਸਾਬਕਾ ਏਡੀਸੀ ਵਿਜੇ ਸਿਆਲ, ਸਮਾਜ ਸੇਵੀ ਮੋਹਨ ਸ਼ਰਮਾ ਨੇ ਵੀ ਸੰਬੋਧਨ ਕੀਤਾ। ਇਸ ਉਪਰੰਤ ਉੜਾਨ ਆਰਟ ਸੈਂਟਰ ਨੇ ਨਾਟਕ ‘ਸੁਲਗਦੀ ਧਰਤੀ’ ਪੇਸ਼ ਕੀਤਾ।