ਬਿਨਾਂ ਪਰਾਲੀ ਸਾੜੇ ਕਣਕ ਦੀ ਬਿਜਾਈ

ਬਿਨਾਂ ਪਰਾਲੀ ਸਾੜੇ ਕਣਕ ਦੀ ਬਿਜਾਈ

ਪਰਾਲੀ ਨੂੰ ਅੱਗ ਲਾਏ ਬਿਨਾਂ ਕਣਕ ਦੀ ਬਿਜਾਈ ਕਰਵਾਉਂਦੇ ਹੋਏ ਅਧਿਕਾਰੀ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 28 ਅਕਤੂਬਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋੋਂ ਲਗਾਤਾਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਐੱਸਡੀਐੱਮ ਜੀਵਨਜੋੋਤ ਕੌੌਰ ਦੀ ਰਹਿਨੁਮਾਈ ਹੇਠ ਪਿੰਡ ਚੂੜਲ ਖੁਰਦ ਵਿੱਚ ਖੇਤੀਬਾੜੀ ਵਿਭਾਗ ਬਲਾਕ ਲਹਿਰਾਗਾਗਾ ਵੱਲੋੋਂ ਗੁਰਜੀਤ ਸਿੰਘ ਦੇ ਖੇਤ ਵਿੱਚ ਕਣਕ ਦੀ ਬਿਜਾਈ ਦੀ ਸ਼ੁਰੂਆਤ ਕਰਵਾਈ ਗਈ। ਗੁਰਜੀਤ ਸਿੰਘ ਵੱਲੋੋਂ ਝੋੋਨੇ ਦੀ ਫਸਲ ਕੱਟਣ ਉਪਰੰਤ ਸੁਪਰ ਸੀਡਰ ਦੀ ਮਦਦ ਨਾਲ ਝੋੋਨੇ ਦੀ ਰਹਿੰਦ ਖੂੰਹਦ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕੀਤੀ ਗਈ। ਐੱਸਡੀਐੱਮ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋੋਈ ਵੀ ਕਿਸਾਨ ਝੋੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਏ ਅਤੇ ਮਸ਼ੀਨਰੀ ਦੀ ਵਰਤੋੋਂ ਕਰਕੇ ਸਿੱਧੀ ਕਣਕ ਦੀ ਬਿਜਾਈ ਕਰਨ ਤਾਂ ਜੋੋ ਵਾਤਾਵਰਣ ਪ੍ਰਦੂਸਿਤ ਨਾ ਹੋੋਵੇ। ਡਾ. ਇੰਦਰਜੀਤ ਸਿੰਘ ਭੱਟੀ ਖੇਤੀਬਾੜੀ ਵਿਕਾਸ ਅਫਸਰ ਨੇ ਦੱਸਿਆ ਕਿ ਗੁਰਜੀਤ ਸਿੰਘ ਨੇ ਪਿਛਲੇ 4 ਸਾਲਾਂ ਤੋੋਂ ਆਪਣੇ ਖੇਤ ਵਿੱਚ ਅੱਗ ਨਹੀਂ ਲਗਾਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All