ਟਰੱਕ ਡਰਾਈਵਰਾਂ ਦੇ ਅੱਖਾਂ ਦੀ ਜਾਂਚ ਲਈ ਜ਼ਿਲ੍ਹੇ ਦੀਆਂ ਸਮੁੱਚੀਆਂ ਟਰੱਕ ਯੂਨੀਅਨਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਅਪਥਾਲਮਿਕ ਅਫਸਰ ਹਰਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਡਾ. ਸੰਜੇ ਗੋਇਲ ਦੀ ਹਦਾਇਤ ’ਤੇ ਟਰੱਕ ਯੂਨੀਅਨ ਅਮਰਗੜ੍ਹ ਵਿੱਚ ਟਰੱਕ ਡਰਾਈਵਰਾਂ ਦੀਆਂ ਅੱਖਾਂ ਦੀ ਚੈਕਿੰਗ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਯੂਨੀਅਨ ਵਿੱਚ ਮੌਜੂਦ 20 ਟਰੱਕ ਡਰਾਈਵਰਾਂ ਨੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ। ਬਲਾਕ ਐਜੂਕੇਟਰ ਰਣਬੀਰ ਸਿੰਘ ਢੰਡੇ ਨੇ ਕਿਹਾ ਕਿ ਅੱਖਾਂ ਦੀ ਜਾਂਚ ਕਰਵਾਉਣ ਵਿੱਚ ਅਣਗਹਿਲੀ ਨਹੀਂ ਵਰਤਣੀ ਚਾਹੀਦੀ। ਇਸ ਮੌਕੇ ਉਪਵੈਦ ਲਖਵਿੰਦਰ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਸਿਹਤ ਕਰਮੀ ਹਾਜ਼ਰ ਸਨ।