DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

sangrur ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਚੈਕਿੰਗ

ਛੇ ਸਕੂਲ ਬੱਸਾਂ ਦੇ ਚਲਾਨ; ਲਾਪ੍ਰਵਾਹੀ ਬਰਦਾਸ਼ਤ ਨਹੀਂ: ਅਧਿਕਾਰੀ

  • fb
  • twitter
  • whatsapp
  • whatsapp
featured-img featured-img
ਸੰਗਰੂਰ ਜ਼ਿਲ੍ਹਾ ਟਾਸਕ ਫੋਰਸ ਦੇ ਅਧਿਕਾਰੀ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਦੌਰਾਨ। ਫੋਟੋ: ਲਾਲੀ
Advertisement
ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਪ੍ਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ, ਸੰਗਰੂਰ ਅੰਦਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਆਨ ਰੋਡ ਵੱਖ-ਵੱਖ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ।

ਇਸ ਮੁਹਿੰਮ ਦੌਰਾਨ ਸਕੂਲੀ ਬੱਸਾਂ, ਡਰਾਈਵਰਾਂ ਦੇ ਲਾਜ਼ਮੀ ਦਸਤਾਵੇਜ਼ ਅਤੇ ਸਕੂਲ ਪ੍ਰਬੰਧਨ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਕੀਤੇ ਪ੍ਰਬੰਧਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਕੁੱਲ 6 ਸਕੂਲ ਬੱਸਾਂ ਦੇ ਚਲਾਨ ਕੱਟੇ ਗਏ। ਇਹ ਚਲਾਨ ਰਜਿਸਟ੍ਰੇਸ਼ਨ ਦੀ ਕਮੀ, ਫਿਟਨੈੱਸ ਅਤੇ ਇਨਸ਼ੋਰੈਂਸ ਸਰਟੀਫਿਕੇਟ ਦੀ ਅਣਉਪਲਬਧਤਾ, ਡਰਾਈਵਰਾਂ ਦੀ ਹਾਜ਼ਰੀ ਰਿਕਾਰਡ ਵਿੱਚ ਕਮੀਆਂ, ਨਿਯਮਾਂ ਅਨੁਸਾਰ ਯੂਨੀਫਾਰਮ ਦੀ ਪਾਲਣਾ ਨਾ ਹੋਣਾ, ਫਾਇਰ ਸਿਲੈਂਡਰ, ਫਰਸਟ ਏਡ ਬਾਕਸ, ਲੇਡੀ ਕੰਡਕਟਰ ਨਾ ਹੋਣਾ ਅਤੇ ਹੋਰ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਾਰਨ ਜਾਰੀ ਕੀਤੇ ਗਏ। ਇਸ ਚੈਕਿੰਗ ਮੁਹਿੰਮ ਦੌਰਾਨ ਟਾਸਕ ਫੋਰਸ ਦੇ ਮੈਂਬਰਾਂ ਜਸਵਿੰਦਰ ਸਿੰਘ (ਪੁਲੀਸ ਵਿਭਾਗ), ਸਵਰਨ ਸਿੰਘ (ਪੁਲੀਸ ਵਿਭਾਗ), ਅਰਵਿੰਦਰਪਾਲ(ਪੁਲੀਸ ਵਿਭਾਗ), ਸਤਨਾਮ ਸਿੰਘ (ਸਿੱਖਿਆ ਵਿਭਾਗ), ਸੁਰਜੀਤ ਸਿੰਘ (ਚਾਈਲਡ ਹੈਲਪਲਾਈਨ) ਅਤੇ ਸ੍ਰੀ ਅਮਨਦੀਪ ਸਿੰਘ (ਡੀ ਸੀ ਪੀ ਯੂ), ਵੱਲੋਂ ਤਾਲਮੇਲ ਨਾਲ ਕਾਰਵਾਈ ਕੀਤੀ ਗਈ। ਟਾਸਕ ਫੋਰਸ ਵੱਲੋਂ ਸਬੰਧਤ ਸਕੂਲ ਪ੍ਰਬੰਧਕਾਂ ਅਤੇ ਬੱਸ ਚਾਲਕਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਸੰਬੰਧੀ ਜਾਰੀ ਹਦਾਇਤਾਂ ਅਤੇ ਮਾਪਦੰਡਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪਾਈ ਜਾਣ ਦੀ ਸੂਰਤ ਵਿੱਚ ਕਾਨੂੰਨੀ ਕਾਰਵਾਈ ਕਰਨ ਬਾਰੇ ਵੀ ਚਿਤਾਵਨੀ ਦਿੱਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਪਸ਼ਟ ਕੀਤਾ ਗਿਆ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਚੈਕਿੰਗ ਮੁਹਿੰਮ ਅੱਗੇ ਵੀ ਨਿਰੰਤਰ ਜਾਰੀ ਰਹੇਗੀ।

Advertisement

Advertisement

Advertisement
×