DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਤੇਜ਼ ਰਫ਼ਤਾਰ ਕਰੇਟਾ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ; ਹਾਦਸੇ ਵਿੱਚ ਨੌਜਵਾਨ ਦੀ ਮੌਤ

ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇਅ ’ਤੇ ਸਥਿਤ ਟੋਲ ਪਲਾਜ਼ਾ ਕਾਲਾਝਾੜ ਨੇੜੇ ਇੱਕ ਤੇਜ਼ ਰਫ਼ਤਾਰ ਕਰੇਟਾ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਚਾਲਕ ਨਰਿੰਦਰ ਸਿੰਘ ਨਿੰਦੀ ਵਾਸੀ ਪਿੰਡ ਨਦਾਮਪੁਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਡਿਊਟੀ ’ਤੇ ਜਾ...

  • fb
  • twitter
  • whatsapp
  • whatsapp
featured-img featured-img
ਹਾਦਸਾਗ੍ਰਸਤ ਕਰੇਟਾ ਗੱਡੀ। ਫੋਟੋ; ਮੱਟਰਾਂ
Advertisement

ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇਅ ’ਤੇ ਸਥਿਤ ਟੋਲ ਪਲਾਜ਼ਾ ਕਾਲਾਝਾੜ ਨੇੜੇ ਇੱਕ ਤੇਜ਼ ਰਫ਼ਤਾਰ ਕਰੇਟਾ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਚਾਲਕ ਨਰਿੰਦਰ ਸਿੰਘ ਨਿੰਦੀ ਵਾਸੀ ਪਿੰਡ ਨਦਾਮਪੁਰ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਡਿਊਟੀ ’ਤੇ ਜਾ ਰਿਹਾ ਸੀ ਨਰਿੰਦਰ ਸਿੰਘਇਸ ਸਬੰਧੀ ਜਾਣਕਾਰੀ ਦਿੰਦਿਆਂ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਅਤੇ ਪਿੰਡ ਨਦਾਮਪੁਰ ਦੇ ਸਰਪੰਚ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਨਰਿੰਦਰ ਸਿੰਘ ਨਿੰਦੀ ਆਪਣੇ ਪਿੰਡ ਨਦਾਮਪੁਰ ਤੋਂ ਮੋਟਰਸਾਈਕਲ ਰਾਹੀਂ ਟੋਲ ਪਲਾਜ਼ਾ ਕਾਲਾਝਾੜ ਵਿਖੇ ਡਿਊਟੀ ਕਰਨ ਲਈ ਜਾ ਰਿਹਾ ਸੀ।

Advertisement

ਟੱਕਰ ਤੋਂ ਬਾਅਦ ਮੋਟਰਸਾਈਕਲ ਨੂੰ ਲੱਗੀ ਅੱਗਉਨ੍ਹਾਂ ਦੱਸਿਆ ਕਿ ਜਦੋਂ ਉਸ ਦਾ ਮੋਟਰਸਾਈਕਲ ਟੋਲ ਪਲਾਜ਼ਾ ਕਾਲਾਝਾੜ ਦੇ ਨੇੜੇ ਪਹੁੰਚਿਆ, ਤਾਂ ਸੰਗਰੂਰ ਵਾਲੇ ਪਾਸੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਰੇਟਾ ਗੱਡੀ ਨੇ ਮੋਟਰਸਾਈਕਲ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਕਰੇਟਾ ਗੱਡੀ ਮੋਟਰਸਾਈਕਲ ਨੂੰ ਘੜੀਸ ਕੇ ਕਾਫ਼ੀ ਦੂਰ ਤੱਕ ਲੈ ਗਈ, ਜਿਸ ਕਾਰਨ ਮੋਟਰਸਾਈਕਲ ਨੂੰ ਅੱਗ ਲੱਗ ਗਈ ਅਤੇ ਮੋਟਰਸਾਈਕਲ ਚਾਲਕ ਨਰਿੰਦਰ ਸਿੰਘ ਨਿੰਦੀ ਦੀ ਦਰਦਨਾਕ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਰੇਟਾ ਗੱਡੀ ਸਵਾਰ ਮੌਕੇ ’ਤੇ ਹੀ ਵਾਹਨ ਛੱਡ ਕੇ ਫ਼ਰਾਰ ਹੋ ਗਏ।

Advertisement

ਪੁਲੀਸ ਵੱਲੋਂ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂਇਸ ਮਾਮਲੇ ਸਬੰਧੀ ਥਾਣਾ ਭਵਾਨੀਗੜ੍ਹ ਦੇ ਇੰਚਾਰਜ ਇੰਸਪੈਕਟਰ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਪੁਲੀਸ ਵੱਲੋਂ ਮੌਕੇ ’ਤੇ ਪਹੁੰਚ ਕੇ ਗੱਡੀ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਲਾਸ਼ ਦਾ ਸਿਵਲ ਹਸਪਤਾਲ ਪਟਿਆਲਾ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਸੜਕ ਹਾਦਸੇ ਵਿੱਚ ਫ਼ੌਤ ਹੋਏ ਨਰਿੰਦਰ ਸਿੰਘ ਨਿੰਦੀ ਦੀ ਫ਼ਾਈਲ ਫ਼ੋਟੋ। ਫੋਟੋ; ਮੱਟਰਾਂ

Advertisement
×