ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੇਡ ਮੁਕਾਬਲੇ ਕਰਵਾਏ
ਗੁਰੂ ਤੇਗ ਬਹਾਦਰ ਕਾਲਜ ਭਵਾਨੀਗੜ੍ਹ ਵਿੱਚ ਪ੍ਰਿੰਸੀਪਲ ਪ੍ਰੋ. ਪਦਮਪ੍ਰੀਤ ਕੌਰ ਘੁਮਾਣ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੇਡ ਮੁਕਾਬਲੇ ਕਰਵਾਏ ਗਏ।
ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਲੜਕਿਆਂ ਦੀ 400 ਮੀਟਰ ਦੌੜ ਵਿੱਚ ਹੁਸਨਪ੍ਰੀਤ ਸਿੰਘ, ਦੀਪਕ ਅਤੇ ਖੁਸ਼ੀ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਲੜਕੀਆਂ ਦੀ 200 ਮੀਟਰ ਦੌੜ ਵਿੱਚ ਕਰਮਜੀਤ ਕੌਰ ਨੇ ਪਹਿਲਾ, ਪ੍ਰਦੀਪ ਕੌਰ ਨੇ ਦੂਜਾ ਅਤੇ ਜੱਸੀ ਨੇ ਤੀਜਾ ਸਥਾਨ ਹਾਸਲ ਕੀਤਾ। ਪੁਰਸ਼ਾਂ ਦੇ ਸ਼ਾਟਪੁੱਟ ਮੁਕਾਬਲੇ ਵਿੱਚ ਕਰਮਵੀਰ ਸਿੰਘ, ਜਸਪ੍ਰੀਤ ਸਿੰਘ ਅਤੇ ਅਜੈ ਸ਼ਰਮਾ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਲੜਕੀਆ ਦੇ ਸ਼ਾਟਪੁੱਟ ਮੁਕਾਬਲਿਆਂ ਵਿੱਚ ਪ੍ਰਦੀਪ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਨੇ ਦੂਜਾ ਅਤੇ ਕਰਮਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਲੜਕਿਆ ਦੇ ਰੱਸਾਕਸ਼ੀ ਮੁਕਾਬਲਿਆਂ ਵਿੱਚ ਆਜ਼ਾਦ ਗਰੁੱਪ ਨੇ ਪਹਿਲਾ ਅਤੇ ਸਵਰਾਜ ਗਰੁੱਪ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੇ ਰੱਸਾਕਸ਼ੀ ਮੁਕਾਬਲਿਆਂ ਵਿੱਚ ਸੰਦੀਪ ਗਰੁੱਪ ਨੇ ਪਹਿਲਾ ਅਤੇ ਪ੍ਰਦੀਪ ਗਰੁੱਪ ਨੇ ਦੂਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਨਹਿਰੂ ਯੁਵਾ ਕੇਂਦਰ ਤੋਂ ਸ੍ਰੀ ਭਾਨੂ ਨੇ ਆਪਣੇ ਵਿਚਾਰ ਸਾਂਝੇ ਕਰਦਿਆ ਹੋਏ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਖੇਡਾਂ ਵਿੱਚ ਹਿੱਸਾ ਲੈਣ ਅਤੇ ਚੰਗਾ ਸਾਹਿਤ ਪੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਦਲਵੀਰ ਸਿੰਘ, ਪ੍ਰੋ. ਜਗਜੀਤ ਸਿੰਘ ਅਤੇ ਪ੍ਰੋ. ਗੁਰਤੇਜ ਸਿੰਘ ਤੋਂ ਇਲਾਵਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
