DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

sports culture: ਖੇਡਾਂ ਵਤਨ ਪੰਜਾਬ ਦੀਆਂ ਦੀ ਮਸ਼ਾਲ ਰਵਾਨਾ

ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਨਵੀਂ ਦਿਸ਼ਾ ਮਿਲੀ: ਭਰਾਜ

  • fb
  • twitter
  • whatsapp
  • whatsapp
featured-img featured-img
ਸੰਗਰੂਰ ਤੋਂ ਮਸ਼ਾਲ ਰਵਾਨਾ ਕਰਨ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਹੋਰ।
Advertisement
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਸਬੰਧੀ ਮਸ਼ਾਲ ਮਾਰਚ ਅੱਜ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਤੋਂ ਰਵਾਨਾ ਹੋਇਆ, ਜੋ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੋ ਕੇ ਬਠਿੰਡਾ ਵਿਖੇ ਪਹੁੰਚੇਗਾ। ਇਸ ਮੌਕੇ ਰਾਸ਼ਟਰਮੰਡਲ ਖੇਡਾਂ ਦੀ ਮੈਡਲ ਜੇਤੂ ਵੇਟਲਿਫਟਰ ਹਰਜਿੰਦਰ ਕੌਰ ਵੀ ਮੌਜੂਦ ਰਹੀ।

ਮਸ਼ਾਲ ਮਾਰਚ ਨੂੰ ਹਰੀ ਝੰਡੀ ਦਿਖਾਉਣ ਮਗਰੋਂ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਨਵੀਂ ਦਿਸ਼ਾ ਦਿੱਤੀ ਹੈ। ਚਾਰ ਸਾਲ ਪਹਿਲਾਂ ਕੁਝ ਹਜ਼ਾਰ ਖਿਡਾਰੀਆਂ ਤੋਂ ਸ਼ੁਰੂ ਹੋਇਆ ਇਹ ਖੇਡ ਮਹਾਂਕੁੰਭ ਅੱਜ ਵੱਡਾ ਖੇਡ ਮੰਚ ਬਣ ਚੁੱਕਾ ਹੈ ਅਤੇ ਹਰ ਸਾਲ ਚਾਰ ਲੱਖ ਤੋਂ ਵੱਧ ਖਿਡਾਰੀ ਇਸ ਵਿੱਚ ਹਿੱਸਾ ਲੈ ਰਹੇ ਹਨ। ਇਹ ਵਧਦੀ ਭਾਗੀਦਾਰੀ ਨੌਜਵਾਨਾਂ ਦੇ ਖੇਡਾਂ ਪ੍ਰਤੀ ਉਤਸ਼ਾਹ ਅਤੇ ਸਰਕਾਰ ਦੀਆਂ ਖੇਡ ਪੱਖੀ ਨੀਤੀਆਂ ਦੀ ਸਫ਼ਲਤਾ ਦਾ ਪ੍ਰਤੀਕ ਹੈ।

Advertisement

ਉਨ੍ਹਾਂ ਕਿਹਾ ਕਿ ਮਸ਼ਾਲ ਮਾਰਚ ਸਿਰਫ਼ ਖੇਡ ਸਮਾਗਮ ਦੀ ਨਿਸ਼ਾਨੀ ਨਹੀਂ, ਸਗੋਂ ਨੌਜਵਾਨਾਂ ਵਿੱਚ ਜਜ਼ਬੇ, ਅਨੁਸ਼ਾਸਨ, ਏਕਤਾ ਅਤੇ ਖੇਡ ਭਾਵਨਾ ਦੀ ਜੋਤ ਜਗਾਉਣ ਦਾ ਪ੍ਰਤੀਕ ਹੈ। ਪੰਜਾਬ ਸਰਕਾਰ ਦਾ ਉਦੇਸ਼ ਹਰ ਪਿੰਡ ਅਤੇ ਸ਼ਹਿਰ ਦੇ ਨੌਜਵਾਨ ਨੂੰ ਖੇਡ ਮੈਦਾਨ ਨਾਲ ਜੋੜਨਾ ਹੈ, ਤਾਂ ਜੋ ਉਹ ਆਪਣੀ ਊਰਜਾ ਉਸਾਰੂ ਦਿਸ਼ਾ ਵਿੱਚ ਲਗਾ ਕੇ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ‘ਖੇਡਦਾ ਪੰਜਾਬ, ਹੱਸਦਾ ਪੰਜਾਬ ਅਤੇ ਰੰਗਲਾ ਪੰਜਾਬ’ ਦਾ ਸੁਪਨਾ ਸਾਕਾਰ ਹੁੰਦਾ ਨਜ਼ਰ ਆ ਰਿਹਾ ਹੈ। ਬਾਅਦ ’ਚ ਇਹ ਮਸ਼ਾਲ ਨੂੰ ਪਿੰਡ ਢੈਪਈ ਵਿਖੇ ਜ਼ਿਲ੍ਹਾ ਸੰਗਰੂਰ ਦੀ ਹੱਦ ਤੋਂ ਜ਼ਿਲ੍ਹਾ ਮਾਨਸਾ ਨੂੰ ਸੌਂਪੀ ਗਈ।

Advertisement

ਨੌਜਵਾਨ ਖੇਡਾਂ ਨਾਲ ਜੁੜਨ: ਹਰਜਿੰਦਰ ਕੌਰ

ਵੇਟਲਿਫਟਰ ਹਰਜਿੰਦਰ ਕੌਰ ਨੇ ਨੌਜਵਾਨਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਅਨੁਸਾਰ ਸਫ਼ਲਤਾ ਲਈ ਲਗਨ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਜ਼ਰੂਰੀ ਹਨ। ਇਸ ਮੌਕੇ ਹਰਜਿੰਦਰ ਕੌਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

Advertisement
×