ਲਹਿਰਾਗਾਗਾ ਹਲਕੇ ਦੇ 40 ਪਿੰਡਾਂ ਨੂੰ ਖੇਡ ਸਟੇਡੀਅਮਾਂ ਦੀ ਸੌਗਾਤ
ਉਨ੍ਹਾਂ ਕਿਹਾ ਕਿ ਇਹ ਗਰਾਂਊਂਡ ਹਰੇਕ ਵਿਅਕਤੀ ਦੀ ਪਹੁੰਚ ਵਿੱਚ ਹੋਣ, ਇਸ ਕਰਕੇ ਇਹ ਪਿੰਡਾਂ ਦੇ ਵਿੱਚ ਹੀ ਬਣਾਏ ਜਾ ਰਹੇ ਹਨ। ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਜੇਕਰ ਸਟੇਡੀਅਮ ਪਿੰਡ ਤੋਂ ਦੂਰ ਹੋਣ ਤਾਂ ਲੋਕ ਇਹਨਾਂ ਦਾ ਲਾਭ ਨਹੀਂ ਲੈਂਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ।
ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਲਹਿਰਾਗਾਗਾ ਬੁਨਿਆਦੀ ਸਹੂਲਤਾਂ ਦੇ ਮਾਮਲੇ ਵਿੱਚ ਲਗਾਤਾਰ ਤਰੱਕੀ ਕਰ ਰਿਹਾ ਹੈ। ਸਿੱਖਿਆ ਕ੍ਰਾਂਤੀ ਤਹਿਤ ਜਿੱਥੇ ਹਲਕੇ ਦੇ ਸਕੂਲਾਂ ਦੀ ਕਾਇਆ ਕਲਪ ਪਹਿਲਾਂ ਹੀ ਹੋ ਚੁੱਕੀ ਹੈ, ਉਥੇ ਹੁਣ ਸਾਰੀਆਂ ਸੜਕਾਂ 18 ਫੁੱਟ ਚੌੜੀਆਂ ਕਰਨ ਦੀ ਕੋਸ਼ਿਸ਼ ਹੈ। ਇਸ ਦੌਰਾਨ ਉਨ੍ਹਾਂ ਨੇ 41 ਲੱਖ ਦੀ ਲਾਗਤ ਨਾਲ ਬਣਨ ਵਾਲੀ ਪਿੰਡ ਚੁਲੜ ਕਲਾਂ ਦੀ ਫਿਰਨੀ ਅਤੇ ਪਿੰਡ ਆਲਮਪੁਰ ਤੋਂ ਕਿਸ਼ਨਗੜ੍ਹ ਤੱਕ 76 ਲੱਖ ਰੁਪਏ ਨਾਲ ਮੁਰੰਮਤ ਹੋਣ ਵਾਲੀ ਚਾਰ ਕਿਲੋਮੀਟਰ ਸੜਕ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਉਹ ਸੂਬਾ ਬਣ ਗਿਆ ਹੈ ਜਿਸਨੇ ਸਭ ਤੋਂ ਘੱਟ ਸਮੇਂ ਵਿੱਚ ਸਭ ਤੋਂ ਜਿਆਦਾ ਮੁਆਵਜ਼ਾ ਹੜ੍ਹ ਪੀੜ੍ਹਤਾਂ ਨੂੰ ਦਿੱਤਾ ਹੈ।
ਦਿੱਲੀ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਦੁੱਖ ਪ੍ਰਗਟਾਇਆ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦਿੱਲੀ ਬੰਬ ਧਮਾਕੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਦੁੱਖ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਦੋਸ਼ੀਆਂ ਦੀ ਜਲਦ ਤੋਂ ਜਲਦ ਪਛਾਣ ਕਰਕੇ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਲ ਹਰਦੀਪ ਸਿੰਘ ਸਰਪੰਚ ਗੋਬਿੰਦਪੁਰਾ ਜਵਾਹਰਵਾਲਾ, ਗੋਰਖਾ ਸਿੰਘ ਸਰਪੰਚ ਕੋਟਲਾ ਲਹਿਲ, ਬੂਟਾ ਸਿੰਘ ਸਰਪੰਚ ਆਲਮਪੁਰ, ਕੁਲਵਿੰਦਰ ਸਿੰਘ ਸਰਪੰਚ ਕਾਲੀਆ, ਬਿੱਲਾ ਸਿੰਘ ਸਰਪੰਚ ਚੁੜਲ ਖੁਰਦ, ਨਿੱਜੀ ਸਹਾਇਕ ਰਾਕੇਸ਼ ਕੁਮਾਰ ਗੁਪਤਾ ਅਤੇ ਇਲਾਕਾ ਵਾਸੀ ਹਾਜ਼ਰ ਸਨ।
