ਨਿੱਜੀ ਪੱਤਰ ਪ੍ਰੇਰਕ
ਧੂਰੀ, 7 ਮਾਰਚ
ਆਮ ਆਦਮੀ ਪਾਰਟੀ ਵੱਲੋਂ ਆਪ ਵਪਾਰ ਵਿੰਗ ਦੀਆਂ ਕੀਤੀਆਂ ਨਵੀਆਂ ਨਿਯੁਕਤੀਆਂ ’ਚ ਧੂਰੀ ਦੇ ਆਪ ਆਗੂ ਅਤੇ ਐੱਫ.ਸੀ.ਆਈ ਐਗਜ਼ੀਕਿਊਟ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਐੱਸ.ਐੱਸ. ਚੱਠਾ ਨੂੰ ਸੂਬਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਹੈ। ਉਨ੍ਹਾਂ ਆਪਣੀ ਨਿਯੁਕਤੀ ’ਤੇ ਸੂਬਾ ਪ੍ਰਧਾਨ ਅਤੇ ਸਾਂਸਦ ਭਗਵੰਤ ਮਾਨ, ਪੰਜਾਬ ਪ੍ਰਭਾਰੀ ਜਰਨੈਲ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾਂ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਜਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਹੁਣੇ ਤੋਂ ਹੀ ਕੰਮ ਕਰਦਿਆਂ ਪੰਜਾਬ ’ਚ ਆਪ ਦੀ ਸਰਕਾਰ ਬਨਾਉਣ ਲਈ ਸਿਰਤੋੜ ਯਤਨ ਕਰਨਗੇ। ਕਾਂਗਰਸ ਛੱਡਕੇ ਆਪ ਵਿੱਚ ਸ਼ਾਮਲ ਹੋਣ ਵਾਲੇ ਮੁਲਾਜਮ ਆਗੂ ਚੱਠਾ ਦੀ ਹੋਈ ਇਸ ਸੂਬਾ ਪੱਧਰੀ ਨਿਯੁਕਤੀ ’ਤੇ ਜਿੱਥੇ ਸਿਆਸੀ ਹਲਕਿਆਂ ਵਿੱਚ ਇੱਕ ਨਵੀਂ ਚਰਚਾ ਛਿੜ ਗਈ ਹੈ, ਉਥੇ ਹੀ ਆਪ ਆਗੂ ਰਾਜਵੰਤ ਸਿੰਘ ਘੁੱਲੀ, ਅਮਰਦੀਪ ਸਿੰਘ ਧਾਂਦਰਾ, ਅਨਿਲ ਮਿੱਤਲ, ਨਰੇਸ਼ ਸਿੰਗਲਾ, ਪ੍ਰੀਤ ਧੂਰੀ, ਹਰਪ੍ਰੀਤ ਗਿੱਲ, ਬਾਲਇੰਦਰ ਸਿੰਘ ਬਾਲੀ, ਜਸਵਿੰਦਰ ਖੁਰਮੀ ਆਦਿ ਨੇ ਚੱਠਾ ਨੂੰ ਮੁਬਾਰਕਬਾਦ ਦਿੰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।