ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਦੇ 31 ਸੌ ਪਿੰਡਾਂ ’ਚ ਬਣ ਰਹੇ ਨੇ ਸਟੇਡੀਅਮ: ਅਰੋੜਾ

ਮੰਤਰੀ ਵੱਲੋਂ ਸੁਨਾਮ ਹਲਕੇ ਦੇ 11 ਪਿੰਡਾਂ ’ਚ ਸਟੇਡੀਅਮਾਂ ਦੀ ੳੁਸਾਰੀ ਦੀ ਸ਼ੁਰੂਆਤ
ਤੋਗਾਵਾਲ ਵਿੱਚ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।
Advertisement

ਸੰਗਰੂਰ/ਸੁਨਾਮ (ਗੁਰਦੀਪ ਸਿੰਘ ਲਾਲੀ/ਬੀਰਇੰਦਰ ਸਿੰਘ ਬਨਭੌਰੀ): ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਬਣਾਉਣ, ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਅਤੇ ਹਰ ਪਿੰਡ ਵਿੱਚ ਖੇਡਾਂ ਦਾ ਵਧੀਆ ਢਾਂਚਾ ਮੁਹੱਈਆ ਕਰਵਾਉਣ ਲਈ ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ 29 ਪਿੰਡਾਂ ਵਿਚ ਕਰੀਬ 11.5 ਕਰੋੜ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਨਗੇ। ਉਹ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ 11 ਪਿੰਡਾਂ ਵਿੱਚ ਬਣਨ ਵਾਲੇ ਸਟੇਡੀਅਮਾਂ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ 11 ਪਿੰਡਾਂ ਵਿਚ ਖੇਡ ਸਟੇਡੀਅਮਾਂ ’ਤੇ ਕਰੀਬ 5 ਕਰੋੜ 32 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਸਟੇਡੀਅਮ ਸਿਰਫ਼ ਤਿੰਨ ਮਹੀਨਿਆਂ ਵਿਚ ਬਣ ਕੇ ਤਿਆਰ ਹੋ ਜਾਣਗੇ। ਸ੍ਰੀ ਅਰੋੜਾ ਨੇ ਕਿਹਾ ਕਿ ਇਹ ਸਟੇਡੀਅਮ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਵਧੀਆ ਮੌਕਾ ਮੁਹੱਈਆ ਕਰਨਗੇ।

Advertisement

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ‘ਹਰ ਪਿੰਡ ਖੇਡ ਮੈਦਾਨ’ ਮੁਹਿੰਮ ਨੂੰ ਮਿਸ਼ਨ ਦੇ ਰੂਪ ਵਿੱਚ ਅੱਗੇ ਵਧਾ ਰਹੀ ਹੈ, ਤਾਂ ਜੋ ਪਿੰਡ ਪੱਧਰ ’ਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ ਸੁਨਾਮ ਜਿਹੜੇ ਪਿੰਡਾਂ ਵਿੱਚ ਸਟੇਡੀਅਮ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਉਨ੍ਹਾਂ ਵਿੱਚ ਕਿਲ੍ਹਾ ਹਕੀਮਾਂ, ਸ਼ੇਰੋਂ, ਸ਼ਾਹਪੁਰ ਕਲਾਂ, ਝਾੜੋਂ, ਤੋਗਾਵਾਲ, ਢੱਡਰੀਆਂ, ਸਾਹੋਕੇ, ਤੱਕੀਪੁਰ, ਮੰਡੇਰ ਕਲਾਂ, ਲੋਹਾਖੇੜਾ ਅਤੇ ਪਿੰਡੀ ਅਮਰ ਸਿੰਘ ਵਾਲੀ ਵਿਖੇ ਸਟੇਡੀਅਮ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਖੇਡਾਂ ਨੂੰ ਉਤਸ਼ਾਹਿਤ ਕਰਨਾ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਸਿਹਤਮੰਦ ਅਤੇ ਉਤਸ਼ਾਹ ਵਾਲੇ ਜੀਵਨ ਵੱਲ ਮੋੜਨਾ ਵੀ ਹੈ। ਉਨ੍ਹਾਂ ਕਿਹਾ ਕਿ ਇਹ ਸਟੇਡੀਅਮ ਖੇਡਾਂ ਦੇ ਨਾਲ ਨਾਲ ਪਿੰਡ ਪੱਧਰ ’ਤੇ ਸਮਾਜਿਕ ਇਕਜੁੱਟਤਾ ਦੇ ਕੇਂਦਰ ਵਜੋਂ ਵੀ ਕੰਮ ਕਰਨਗੇ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

Advertisement
Show comments