ਵਿਕਾਸ ਕਾਰਜਾਂ ਦੀ ਸ਼ੁਰੂਆਤ
ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਸ਼ਹਿਰ ਸੁਨਾਮ ਦੇ ਵੱਖ-ਵੱਖ ਵਾਰਡਾਂ ਵਿੱਚ ਤਿੰਨ ਕਰੋੜ 68 ਲੱਖ 47 ਹਜ਼ਾਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਅਮਨ ਅਰੋੜਾ ਨੇ...
Advertisement
ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਸ਼ਹਿਰ ਸੁਨਾਮ ਦੇ ਵੱਖ-ਵੱਖ ਵਾਰਡਾਂ ਵਿੱਚ ਤਿੰਨ ਕਰੋੜ 68 ਲੱਖ 47 ਹਜ਼ਾਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਵਿੱਚ ਸਤੀ ਸ਼ਿਵਾਲਾ ਮੰਦਰ ਜਖੇਪਲ ਰੋਡ ਵਿੱਚ 13.78 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਮਰੇ, ਫਤਹਿ ਨਗਰ ਬਖਸ਼ੀਵਾਲਾ ਮੋੜ ਵਿੱਚ ਵਾਰਡ ਨੰਬਰ 8, 9 ਅਤੇ 10 ਵਿੱਚ ਇੱਕ ਕਰੋੜ 47 ਲੱਖ ਰੁਪਏ ਨਾਲ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜ, ਪੀਰ ਬੰਨਾ ਬਨੋਈ ਰੋਡ ਨੇੜੇ ਐੱਚ-9 ਹੋਟਲ ਵਿੱਚ ਵਾਰਡ ਨੰਬਰ 22 ਵਿੱਚ 40.43 ਲੱਖ ਰੁਪਏ ਨਾਲ ਵਿਕਾਸ ਕਾਰਜ, ਰੇਗਰ ਧਰਮਸ਼ਾਲਾ ਵਿੱਚ 43.26 ਲੱਖ ਰੁਪਏ ਦੀ ਲਾਗਤ ਨਾਲ ਕੰਮਾਂ ਦੀ ਸ਼ੁਰੂਆਤ, ਗੀਤਾ ਭਵਨ ਰੋਡ ’ਤੇ 12 ਲੱਖ ਰੁਪਏ ਨਾਲ ਗੇਟ ਦਾ ਨੀਂਹ ਪੱਥਰ ਆਦਿ ਵਿਕਾਸ ਕਾਰਜ ਸ਼ਾਮਲ ਹਨ। ਸ੍ਰੀ ਅਰੋੜਾ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਸ਼ਹਿਰ ਦੀ ਨੁਹਾਰ ਬਦਲੇਗੀ।
Advertisement
Advertisement
×

