ਰਾਜ ਪੁਰਸਕਾਰ ਜੇਤੂ ਅਧਿਆਪਕਾਂ ਦਾ ਸਨਮਾਨ
ਵਿਸ਼ਵ ਅਧਿਆਪਕ ਦਿਵਸ ਮੌਕੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਰਾਜ ਪੁਰਸਕਾਰ ਨਾਲ ਸਨਮਾਨਿਤ ਮਾਲੇਰਕੋਟਲਾ ਦੇ ਦੋ ਅਧਿਆਪਕਾਂ ਦਾ ਅੱਜ ਮਾਲੇਰਕੋਟਲਾ ਪਹੁੰਚਣ ’ਤੇ ਹਲਕਾ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਵੱਲੋਂ ਵੀ ਸਨਮਾਨ ਕੀਤਾ ਗਿਆ। ਰਾਜ ਪੁਰਸਕਾਰ ਜੇਤੂ ਬਣੇ ਸਰਕਾਰੀ ਹਾਈ ਸਕੂਲ ਭੂਦਨ ਦੇ...
ਵਿਸ਼ਵ ਅਧਿਆਪਕ ਦਿਵਸ ਮੌਕੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਰਾਜ ਪੁਰਸਕਾਰ ਨਾਲ ਸਨਮਾਨਿਤ ਮਾਲੇਰਕੋਟਲਾ ਦੇ ਦੋ ਅਧਿਆਪਕਾਂ ਦਾ ਅੱਜ ਮਾਲੇਰਕੋਟਲਾ ਪਹੁੰਚਣ ’ਤੇ ਹਲਕਾ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਵੱਲੋਂ ਵੀ ਸਨਮਾਨ ਕੀਤਾ ਗਿਆ। ਰਾਜ ਪੁਰਸਕਾਰ ਜੇਤੂ ਬਣੇ ਸਰਕਾਰੀ ਹਾਈ ਸਕੂਲ ਭੂਦਨ ਦੇ ਐੱਸ ਐੱਸ ਮਾਸਟਰ ਮੁਹੰਮਦ ਅਸਦ ਅਹਿਸਾਨ ਅਤੇ ਸਰਕਾਰੀ ਸਕੂਲ ਆਫ਼ ਹੈਪੀਨੈੱਸ (ਸਰਕਾਰੀ ਪ੍ਰਾਇਮਰੀ ਸਕੂਲ ) ਕੁਠਾਲਾ ਦੇ ਅਧਿਆਪਕ ਕੰਵਲਦੀਪ ਸਿੰਘ ਨੂੰ ਜ਼ਿਲ੍ਹੇ ਲਈ ਗੌਰਵਮਈ ਤੇ ਦੂਜੇ ਅਧਿਆਪਕਾਂ ਵਾਸਤੇ ਪ੍ਰੇਰਨਾ ਸਰੋਤ ਦੱਸਦਿਆਂ ਵਿਧਾਇਕ ਨੇ ਕਿਹਾ ਕਿ ਅਧਿਆਪਕ ਸਿਰਫ਼ ਗਿਆਨ ਦੇਣ ਵਾਲੇ ਹੀ ਨਹੀਂ, ਸਗੋਂ ਰਾਸ਼ਟਰ ਨਿਰਮਾਤਾ ਹੁੰਦੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਮਾਲੇਰਕੋਟਲਾ ਜ਼ਿਲ੍ਹੇ ਦੇ ਸਕੂਲ ਭਵਿੱਖ ਵਿੱਚ ਹੋਰ ਵੱਡੀਆਂ ਸਫਲਤਾਵਾਂ ਹਾਸਲ ਕਰਨਗੇ।ਇਸ ਮੌਕੇ ਵਿਧਾਇਕ ਦੇ ਪੀਏ ਗੁਰਮੁੱਖ ਸਿੰਘ ਸਰਪੰਚ ਖਾਨਪੁਰ ਅਤੇ ਅਧਿਆਪਕ ਰਣਦੀਪ ਸਿੰਘ ਸਮੇਤ ਵੱਡੀ ਗਿਣਤੀ ਅਧਿਆਪਕ ਅਤੇ ਸਮਾਜ ਸੇਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਦੇ ਪੀਏ ਗੁਰਮੁੱਖ ਸਿੰਘ ਸਰਪੰਚ ਖਾਨਪੁਰ ਅਤੇ ਅਧਿਆਪਕ ਰਣਦੀਪ ਸਿੰਘ ਸਮੇਤ ਵੱਡੀ ਗਿਣਤੀ ਅਧਿਆਪਕ ਤੇ ਸਮਾਜ ਸੇਵੀ ਮੌਜੂਦ ਸਨ।