DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੂਬਾ ਸਰਕਾਰ ਵਪਾਰੀਆਂ ਨੂੰ ਸਾਜਗਾਰ ਮਾਹੌਲ ਦੇਣ ਲਈ ਵਚਨਬੱਧ: ਭਰਾਜ

ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਪਲੇਠੀ ਮੀਟਿੰਗ

  • fb
  • twitter
  • whatsapp
  • whatsapp
featured-img featured-img
ਮੀਟਿੰਗ ਵਿੱਚ ਵਿਧਾਇਕਾ ਨਰਿੰਦਰ ਕੌਰ ਭਰਾਜ, ਡੀ ਸੀ ਰਾਹੁਲ ਚਾਬਾ, ਚੇਅਰਮੈਨ ਦਲਬੀਰ ਸਿੰਘ ਢਿੱਲੋਂ ਤੇ ਗੁਰਮੇਲ ਸਿੰਘ ਘਰਾਚੋਂ।
Advertisement
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਵਪਾਰ ਲਈ ਸਾਜ਼ਗਾਰ ਮਾਹੌਲ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸਮਾਂਬੱਧ ਢੰਗ ਨਾਲ ਕਰਨ ਲਈ ਬਣਾਏ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਜ਼ਿਲ੍ਹਾ ਪੱਧਰੀ ਇਕਾਈ ਵੱਲੋਂ ਸੰਗਰੂਰ ਦੇ ਵਪਾਰੀਆਂ ਨਾਲ ਕਿਲ੍ਹਾ ਮਾਰਕੀਟ ਵਿੱਚ ਪਲੇਠੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਛੋਟੇ ਅਤੇ ਦਰਮਿਆਨੇ ਵਪਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ ਰੱਖੀਆਂ। ਮੀਟਿੰਗ ਵਿੱਚ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਰੁਣ ਜਿੰਦਲ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।ਮੀਟਿੰਗ ’ਚ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਖ਼ੁਦ ਵਪਾਰੀਆਂ ਤੱਕ ਪੁੱਜ ਰਹੀ ਹੈ। ਇਹ ਪਹਿਲੀ ਵਾਰ ਹੈ ਕਿ ਵਪਾਰੀਆਂ ਲਈ ਜ਼ਿਲ੍ਹਾ ਪੱਧਰ ਤੋਂ ਵੀ ਹੇਠਾਂ ਵਿਧਾਨ ਸਭਾ ਹਲਕੇ ਤੱਕ ਸੁਣਵਾਈ ਲਈ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ ਅਤੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰ ਵਪਾਰੀ ਵਰਗ ਨਾਲ ਹੀ ਸਬੰਧ ਰੱਖਦੇ ਹੋਣ। ਉਨ੍ਹਾਂ ਕਿਹਾ ਕਿ ਅੱਜ ਵਪਾਰੀਆਂ ਵੱਲੋਂ ਸਮੱਸਿਆਵਾਂ ਰੱਖੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਕੁਝ ਦਾ ਨਿਪਟਾਰਾ ਮੌਕੇ ’ਤੇ ਕੀਤਾ ਗਿਆ ਹੈ ਜਦਕਿ ਕੁਝ ਸਮੱਸਿਆਵਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕਰਨ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਹਰ ਮਾਮਲੇ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਜ਼ਿਲ੍ਹਾ ਪੱਧਰੀ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਰੁਣ ਜਿੰਦਲ ਨੇ ਦੱਸਿਆ ਕਿ ਉਹ ਹਰ ਬੁੱਧਵਾਰ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿੱਚ ਵਪਾਰੀਆਂ ਦੀ ਸਮੱਸਿਆਵਾਂ ਨੂੰ ਸੁਣਨਗੇ। ਏ ਈ ਟੀ ਸੀ ਰੋਹਿਤ ਕੁਮਾਰ ਨੇ ਮਹਿਮਾਨਾਂ ਅਤੇ ਵਪਾਰੀਆਂ ਦਾ ਸਵਾਗਤ ਕੀਤਾ।

Advertisement

ਮੀਟਿੰਗ ਵਿੱਚ ਹਲਕਾ ਚੇਅਰਮੈਨ ਸੁਖਜਿੰਦਰ ਮਾਨ, ਹਲਕਾ ਲਹਿਰਾ ਦੇ ਚੇਅਰਮੈਨ ਪ੍ਰਿੰਸ ਗਰਗ, ਹਲਕਾ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ, ਹਲਕਾ ਸੁਨਾਮ ਦੇ ਚੇਅਰਮੈਨ ਰਾਮ ਕੁਮਾਰ, ਹਲਕਾ ਦਿੜ੍ਹਬਾ ਦੇ ਚੇਅਰਮੈਨ ਅਜੇ ਬਾਂਸਲ, ਜੀ ਐੱਮ ਡੀ ਆਈ ਸੀ ਰਾਕੇਸ਼ ਕੁਮਾਰ, ਹਰਵਿੰਦਰ ਸਿੰਘ ਸੇਖੋਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਪਾਰੀ ਪ੍ਰਤੀਨਿਧੀ ਮੌਜੂਦ ਸਨ।

Advertisement

Advertisement
×