ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਹਾੜੇ ’ਤੇ ਸੂਬਾ ਪੱਧਰੀ ਸਮਾਗਮ

* ਸਰਕਾਰੀ ਬੇਰੁਖ਼ੀ ਤੋਂ ਖਫ਼ਾ 26 ਜਨਵਰੀ ਤੇ 15 ਅਗਸਤ ਨੂੰ ਪੰਜਾਬ ਭਰ ’ਚ ਸਰਕਾਰੀ ਸਨਮਾਨ ਨਾ ਲੈਣ ਦਾ ਐਲਾਨ

ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਹਾੜੇ ’ਤੇ ਸੂਬਾ ਪੱਧਰੀ ਸਮਾਗਮ

ਸੰਗਰੂਰ ’ਚ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਹਾੜੇ ਮੌਕੇ ਏਡੀਸੀ ਅਨਮੋਲ ਸਿੰਘ ਤੇ ਫਰੀਡਮ ਫਾਈਟਰ ਉਤਰਾਧਿਕਾਰੀ ਜਥੇਬੰਦੀ ਦੇ ਅਹੁਦੇਦਾਰ।

ਗੁਰਦੀਪ ਸਿੰਘ ਲਾਲੀ/ਮਹਿੰਦਰ ਕੌਰ ਮੰਨੂ

ਸੰਗਰੂਰ, 24 ਜਨਵਰੀ

ਫਰੀਡਮ ਫਾਈਟਰ ਉਤਰਾਅਧਿਕਾਰੀ ਜਥੇਬੰਦੀ ਪੰਜਾਬ ਵੱਲੋਂ ਨੇਤਾਜੀ ਸੁਭਾਸ਼ ਚੰਦ ਬੋਸ ਦੇ ਜਨਮ ਦਿਹਾੜੇ ’ਤੇ ਕਿਸਾਨ ਸੰਘਰਸ਼ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਪਾਰੁਲ ਪੈਲੇਸ ’ਚ ਕਰਵਾਇਆ ਗਿਆ ਜਿਸ ’ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਫਰੀਡਮ ਫਾਈਟਰਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਹੋਏ। ਇਸ ਮੌਕੇ ਫਰੀਡਮ ਫਾਈਟਰ ਉਤਰਾਅਧਿਕਾਰੀ ਜਥੇਬੰਦੀ ਨੇ ਐਲਾਨ ਕੀਤਾ ਕਿ 26 ਜਨਵਰੀ ਤੇ 15 ਅਗਸਤ ਨੂੰ ਪੰਜਾਬ ’ਚ ਕੋਈ ਵੀ ਫਰੀਡਮ ਫਾਈਟਰ ਤੇ ਉਨ੍ਹਾਂ ਦਾ ਪਰਿਵਾਰਕ ਮੈਂਬਰ ਸਰਕਾਰੀ ਸਨਮਾਨ ਨਹੀਂ ਲਵੇਗਾ। 

ਸਮਾਗਮ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਨੇ ਕਿਹਾ ਕਿ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਹਾੜਾ ਪੰਜਾਬ ਸਰਕਾਰ ਨੂੰ ਮਨਾਉਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਕਰਵਾਏ ਸਮਾਗਮ ਦੌਰਾਨ ਵੀ ਕਿਸੇ ਸਰਕਾਰੀ ਨੁਮਾਇੰਦੇ ਵੱਲੋਂ ਸ਼ਾਮਲ ਨਾ ਹੋਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰੀ ਨੁਮਾਇੰਦਿਆਂ ਤੇ ਸਿਆਸੀ ਲੀਡਰਾਂ ਨੂੰ ਫਰੀਡਮ ਫਾਈਟਰਾਂ ਵੱਲੋਂ ਕਰਵਾਏ ਸਮਾਗਮ ’ਚ ਸ਼ਾਮਲ ਹੋਣ ਤੋਂ ਗੁਰੇਜ਼ ਹੈ ਤਾਂ ਫਰੀਡਮ ਫਾਈਟਰ ਵੀ 26 ਜਨਵਰੀ ਤੇ 15 ਅਗਸਤ ਨੂੰ ਸਰਕਾਰੀ ਸਨਮਾਨ ਨਹੀਂ ਲੈਣਗੇ। ਜਥੇਬੰਦੀ ਦੇ ਸਕੱਤਰ ਮੇਜਰ ਸਿੰਘ ਬਰਨਾਲਾ ਤੇ ਸੂਬਾ ਖਜ਼ਾਨਚੀ ਭਰਪੂਰ ਸਿੰਘ ਰੰਗੜਿਆਲ ਨੇ ਕਿਹਾ ਕਿ 72 ਸਾਲਾਂ ਬਾਅਦ ਵੀ ਇਸ ਦੇਸ਼ ’ਚ ਦੇਸ਼ ਭਗਤਾਂ ਦੀ ਸਾਰ ਲੈਣ ਵਾਲਾ ਕੋਈ ਨਹੀਂ ਹੈ ਤੇ ਸਾਰੀਆਂ ਸਿਆਸੀ ਪਾਰਟੀਆਂ ਦੇਸ਼ ਭਗਤਾਂ ਦੀ ਸ਼ਹਾਦਤ ’ਤੇ ਸਿਆਸੀ ਰੋਟੀਆਂ ਸ਼ੇਕ ਕੇ ਸੱਤਾ ਦਾ ਆਨੰਦ ਲੈ ਰਹੀਆਂ ਹਨ। ਕੁਲ ਹਿੰਦ ਕਮੇਟੀ ਮੈਂਬਰ ਗੁਰਇੰਦਰਪਾਲ ਸਿੰਘ ਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਦਸਵੀਰ ਸਿੰਘ ਡੱਲੀ ਨੇ ਕਿਹਾ ਕਿ ਪਿਛਲੇ 23 ਸਾਲਾਂ ਤੋਂ ਫਰੀਡਮ ਫਾਈਟਰ ਜਥੇਬੰਦੀ ਦੇਸ਼ ਭਗਤ ਯਾਦਗਾਰੀ ਹਾਲ ਵਾਸਤੇ 200 ਵਰਗ ਗਜ਼ ਜਗ੍ਹਾ ਦੀ ਮੰਗ ਕਰ ਰਹੀ ਹੈ ਪਰ ਅਜੇ ਤੱਕ ਜਗਾਹ ਨਹੀਂ ਦਿੱਤੀ ਗਈ ਜਦੋਂਕਿ ਸਿਆਸੀ ਲੀਡਰਾਂ ਦੇ ਪਰਿਵਾਰਾਂ ਦੀਆਂ ਯਾਦਗਾਰਾਂ ਲਈ ਸਰਕਾਰ ਸਾਰੇ ਕਾਨੂੰਨ ਛਿੱਕੇ ਟੰਗ ਕੇ ਜਗ੍ਹਾ ਤੇ ਗਰਾਂਟਾਂ ਦੇ ਰਹੀ ਹੈ। 

ਸਮਾਗਮ ’ਚ ਏਡੀਸੀ ਅਨਮੋਲ ਸਿੰਘ ਤੇ ਨਾਇਬ ਤਹਿਸੀਲਦਾਰ ਕ੍ਰਿਸ਼ਨ ਮਿੱਤਲ ਨੇ ਭਰੋਸਾ ਦਿਵਾਇਆ ਕਿ ਦੇਸ਼ ਭਗਤ ਯਾਦਗਾਰ ਹਾਲ ਲਈ ਜਲਦੀ ਜਗ੍ਹਾ ਅਲਾਟ ਕੀਤੀ ਜਾਵੇਗੀ। ਸਮਾਗਮ ’ਚ ਫਰੀਡਮ ਫਾਈਟਰ ਮੋਹਕਮ ਸਿੰਘ ਪਟਿਆਲਾ, ਗੁਰਦੇਵ ਸਿੰਘ ਸੁਨਾਮ, ਬੀਬੀ ਸ਼ਮਿੰਦਰ ਕੌਰ ਲੌਂਗੋਵਾਲ ਆਦਿ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All