ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਕਿਯੂ ਏਕਤਾ (ਆਜ਼ਾਦ) ਦੀ ਸੂਬਾ ਪੱਧਰੀ ਮੀਟਿੰਗ

ਨਿੱਜੀ ਪੱਤਰ ਪ੍ਰੇਰਕ ਸੰਗਰੂਰ, 12 ਜੁਲਾਈ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋਂ ਅੱਜ ਗੁਰਦੁਆਰਾ ਸਿਧਾਣਾ ਸਾਹਬਿ ਵਿੱਚ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੈਂਕੜੇ ਕਿਸਾਨ ਮਜਦੂਰ ਤੇ ਨੌਜਵਾਨਾਂ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਨੇ ਹਿੱਸਾ ਲਿਆ। ਮੀਟਿੰਗ...
Advertisement

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 12 ਜੁਲਾਈ

Advertisement

ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋਂ ਅੱਜ ਗੁਰਦੁਆਰਾ ਸਿਧਾਣਾ ਸਾਹਬਿ ਵਿੱਚ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੈਂਕੜੇ ਕਿਸਾਨ ਮਜਦੂਰ ਤੇ ਨੌਜਵਾਨਾਂ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਬਰਸਾਤ ਕਾਰਨ ਹੋਏ ਹਜ਼ਾਰਾਂ ਹੈਕਟੇਅਰ ਵਿੱਚ ਫ਼ਸਲਾਂ, ਸਬਜ਼ੀਆਂ, ਫਲਾਂ ਅਤੇ ਘਰਾਂ ਦੇ ਨੁਕਸਾਨ ਤੋਂ ਇਲਾਵਾ ਪਸ਼ੂਆਂ ਆਦਿ ਦੇ ਭਾਰੀ ਨੁਕਸਾਨ ਤੇ ਚਿੰਤਾ ਜਾਹਿਰ ਕਰਦਿਆਂ ਪੰਜਾਬ ਸਰਕਾਰ ਤੋਂ ਹੋਏ ਨੁਕਸਾਨ ਦੀ ਪੂਰਤੀ ਦੀ ਮੰਗ ਕੀਤੀ ਗਈ।

ਮੀਟਿੰਗ ਨੂੰ ਸੂਬਾਈ ਕਮੇਟੀ ਮੈਂਬਰ ਜਸਵਿੰਦਰ ਸਿੰਘ ਲੌਂਗੋਵਾਲ, ਦਿਲਬਾਗ ਸਿੰਘ ਹਰੀਗੜ੍ਹ, ਮਨਜੀਤ ਸਿੰਘ ਨਿਆਲ, ਗੁਰਮੇਲ ਸਿੰਘ ਮਹੋਲੀ ਅਤੇ ਔਰਤ ਵਿੰਗ ਦੀਆਂ ਸੂਬਾਈ ਆਗੂਆਂ ਵਿੱਚ ਬਲਜੀਤ ਕੌਰ ਕਿਲਾ ਭਰੀਆਂ, ਦਵਿੰਦਰ ਕੌਰ ਹਰਦਾਸਪੁਰ ਅਤੇ ਗੁਰਪ੍ਰੀਤ ਕੌਰ ਬਰਾਸ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਅਨਾਜ ਮੰਡੀਆਂ ਵਿਚ ਕਿਸਾਨਾਂ ਦੀ ਮੱਕੀ ਅਤੇ ਮੂੰਗੀ ਦੀ ਫ਼ਸਲ ਅੱਧੇ ਭਾਅ ’ਤੇ ਖ਼ਰੀਦ ਕਰ ਕੇ ਕਿਸਾਨਾਂ ਦੀ ਲੁੱਟ ਹੋਈ ਹੈ ਪਰ ਐਮਐਸਪੀ ਦੇਣ ਦੇ ਵੱਡੇ ਵੱਡੇ ਵਾਅਦੇ ਕਰਨ ਵਾਲੀ ਸਰਕਾਰ ਚੁੱਪ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 24 ਜੁਲਾਈ ਤੋਂ ਪੰਜਾਬ ਭਰ ਦੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਪੱਕੇ ਮੋਰਚੇ ਲਾਏ ਜਾਣਗੇ। ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ 25 ਨੂੰ ਇਹ ਪੱਕੇ ਮੋਰਚੇ ਰੇਲਵੇ ਲਾਈਨਾਂ ’ਤੇ ਤਬਦੀਲ ਕੀਤੇ ਜਾਣਗੇ।

Advertisement
Tags :
ਆਜ਼ਾਦਏਕਤਾਸੂਬਾਪੱਧਰੀਭਾਕਿਯੂਮੀਟਿੰਗ