ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 27 ਅਗਸਤ
ਸਟੇਟ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਸੱਭਿਆਚਾਰਕ ਅਤੇ ਸਨਮਾਨ ਸਮਾਗਮ ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਵਿੱਚ ਕਰਵਾਇਆ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਹੋਏ ਸਮਾਗਮ ਦੀ ਪ੍ਰਧਾਨਗੀ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਇੰਜਨੀਅਰ ਪਰਵੀਨ ਬਾਂਸਲ, ਜਸਵੀਰ ਸਿੰਘ ਖ਼ਾਲਸਾ, ਡਾ. ਮਨਮੋਹਨ ਸਿੰਘ, ਕਰਨੈਲ ਸਿੰਘ ਸੇਖੋਂ, ਕਿਸ਼ੋਰੀ ਲਾਲ, ਜਨਕ ਰਾਜ ਜੋਸ਼ੀ, ਰਜਿੰਦਰ ਸਿੰਘ ਚੰਗਾਲ ਆਦਿ ਵਲੋਂ ਕੀਤੀ ਗਈ। ਪੈਨਸ਼ਨਰਾਂ ਵਲੋਂ ਸਮਾਗਮ ਦੌਰਾਨ ਸਭਿਆਚਾਰਕ ਗੀਤ ਅਤੇ ਕਵਿਤਾਵਾਂ ਨਾਲ ਸਮਾਗਮ ਨੂੰ ਚਾਰ ਚੰਨ ਲਾਏ। ਸ੍ਰੀ ਰਵਿੰਦਰ ਸਿੰਘ ਗੁੱਡੂ ਨੇ ਕਿਹਾ ਕਿ ਸਟੇਟ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮ ਕਰ ਰਹੀ ਹੈ। ਇਸ ਮੌਕੇ ਜਗਦੀਸ਼ ਕਾਲੜਾ, ਤਰਸ਼ੇਮ ਜਿੰਦਲ, ਰਾਜਿੰਦਰ ਗੋਇਲ, ਸੁਖਦੇਵ ਸ਼ਰਮਾ, ਜਸਵੰਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਐਸੋਸੀਏਸ਼ਨ ਦੇ ਜਨਰਲ ਸਕੱਤਰ ਕੰਵਲਜੀਤ ਸਿੰਘ ਵੱਲੋਂ ਕੀਤੇ ਗਏ ਬਾਖੂਬੀ ਮੰਚ ਸੰਚਾਲਨ ਦੌਰਾਨ ਸ੍ਰੀ ਸਤਦੇਵ ਸ਼ਰਮਾ, ਪ੍ਰਿੰਸੀਪਲ ਰਜਨੀਸ਼ ਕੁਮਾਰ, ਮਹੇਸ਼ ਜੋਹਰ ਨੇ ਵਿਚਾਰ ਪੇਸ਼ ਕੀਤੇ।