DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

’ਟਰਾਲੀ ਚੋਰੋ, ਸ਼ੰਭੂ ਤੇ ਖਨੌਰੀ ਤੋਂ ਚੁੱਕਿਆ ਸਮਾਨ ਮੋੜੋ‘ : ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਤਿੰਨ ਪਿੰਡਾਂ ਵਿੱਚ ਲਗਾਏ ਫਲੈਕਸ

ਕਿਸਾਨ ਆਗੂਆਂ ਨੇ ਭਗਵੰਤ ਮਾਨ ਸਰਕਾਰ ਉੱਤੇ ਮੋਰਚੇ ਦਾ ਸਮਾਨ ਖੁਰਦ-ਬੁਰਦ ਕਰਨ ਦੇ ਲਾਏ ਦੋਸ਼; 31 ਅਗਸਤ ਨੂੰ ਡੀਸੀ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ

  • fb
  • twitter
  • whatsapp
  • whatsapp
featured-img featured-img
ਪਿੰਡਾਂ ਵਿੱਚ ਕਿਸਾਨਾਂ ਵੱਲੋਂ ਲਾਏ ਗਏ ਫਲੈਕਸ। ਫੋਟੋ; ਗੁਰਦੀਪ ਲਾਲੀ
Advertisement

ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋਂ "ਟਰਾਲੀ ਚੋਰੋ, ਸ਼ੰਭੂ ਅਤੇ ਖਨੌਰੀ ਤੋਂ ਲੁੱਟਿਆ ਸਮਾਨ ਮੋੜੋ" ਦੇ ਫਲੈਕਸ ਪਿੰਡਾਂ ਵਿੱਚ ਲਾਉਣ ਦੀ ਮੁਹਿੰਮ ਦੇ ਤੀਜੇ ਦਿਨ ਅੱਜ ਬਲਾਕ ਸੰਗਰੂਰ ਦੇ ਪਿੰਡਾਂ, ਉੱਪਲੀ, ਤੁੰਗਾਂ ਅਤੇ ਕੁਲਾਰ ਖੁਰਦ ਵਿੱਚ ਮਾਵਾਂ, ਭੈਣਾਂ ਅਤੇ ਕਿਸਾਨ ਭਰਾਵਾਂ ਦੇ ਵੱਡੇ ਇਕੱਠ ਕਰਕੇ ਬਲਾਕ ਆਗੂ ਮਿੱਠੂ ਸਿੰਘ ਤੁੰਗਾਂ ਦੀ ਅਗਵਾਈ ਹੇਠ ਫਲੈਕਸ ਲਾਏ ਗਏ।

ਜ਼ਿਲ੍ਹਾ ਕਾਰਜਕਾਰੀ ਆਗੂ ਹਰਦੇਵ ਕੁਲਾਰ ਨੇ ਬੋਲਦਿਆਂ ਕਿਹਾ ਕਿ ਭਗਵੰਤ ਮਾਨ ਦੀ 'ਆਪ' ਸਰਕਾਰ ਨੇ ਐੱਮ.ਐੱਸ.ਪੀ. ਦੀ ਮੰਗ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਲੱਗੇ ਮੋਰਚੇ ਨੂੰ ਭਾਜਪਾ ਦੀ ਝੋਲੀ ਵਿੱਚ ਪੈ ਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰ ਕੇ ਉਖਾੜ ਦਿੱਤਾ ਅਤੇ ਕਿਸਾਨਾਂ ਦੀਆਂ ਟਰਾਲੀਆਂ ਸਮੇਤ 3 ਕਰੋੜ 77 ਲੱਖ ਰੁਪਏ ਦਾ ਸਾਮਾਨ ਖੁਰਦ-ਬੁਰਦ ਕਰ ਦਿੱਤਾ। ਆਪਣੇ ਆਪ ਨੂੰ ਕੱਟੜ ਇਮਾਨਦਾਰ ਕਹਾਉਣ ਵਾਲੀ ਸਰਕਾਰ ਦੇ ਲੀਡਰਾਂ ਦੀਆਂ ਵਰਕਸ਼ਾਪਾਂ ਅਤੇ ਨਗਰ ਕੌਂਸਲ ਦੇ ਦਫ਼ਤਰਾਂ ਵਿੱਚੋਂ ਲੁਕੋ ਕੇ ਰੱਖਿਆ ਗਿਆ ਸਾਮਾਨ ਬਰਾਮਦ ਵੀ ਹੋ ਗਿਆ ਹੈ, ਪਰ 'ਆਪ' ਸਰਕਾਰ ਹਾਲੇ ਵੀ ਮੁਲਜ਼ਮ ਚਹੇਤੇ ਲੀਡਰਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ ਅਤੇ ਕਿਸਾਨਾਂ ਦੇ ਸਮਾਨ ਦੀ ਭਰਪਾਈ ਕਰਨ ਲਈ ਤਿਆਰ ਨਹੀਂ ਹੈ। ਇਸੇ ਦੇ ਰੋਸ ਵਜੋਂ ਅਤੇ ਮੋਰਚੇ ਦੇ ਦਿੱਤੇ ਪ੍ਰੋਗਰਾਮ ਤਹਿਤ ਪਿੰਡਾਂ ਦੀਆਂ ਸੱਥਾਂ ਵਿੱਚ ਇਹ ਫਲੈਕਸ ਲਾਏ ਜਾ ਰਹੇ ਹਨ।

Advertisement

ਬਲਜਿੰਦਰ ਲੌਂਗੋਵਾਲ ਨੇ ਕਿਹਾ ਕਿ ਸਾਰੀਆਂ ਮੰਗਾਂ ਦੇ ਸਬੰਧ ਵਿੱਚ ਆਉਣ ਵਾਲੀ 31 ਅਗਸਤ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਮੰਗਾਂ ਨਾ ਮੰਨਣ ਦੀ ਸੂਰਤ ਵਿੱਚ 14 ਤੋਂ 18 ਸਤੰਬਰ ਤੱਕ ਸੈਂਕੜੇ ਟਰੈਕਟਰ-ਟਰਾਲੀਆਂ ਸਮੇਤ ਵੱਡੇ ਇਕੱਠ ਕਰਕੇ 'ਆਪ' ਪਾਰਟੀ ਦੇ ਆਗੂ ਅਮਨ ਅਰੋੜਾ ਦੇ ਘਰ ਦੇ ਗੇਟ ਅੱਗੇ 5 ਦਿਨਾਂ ਦਾ ਮੋਰਚਾ ਲਾਇਆ ਜਾਵੇਗਾ। ਇਸ ਦੇ ਨਾਲ ਹੀ 5 ਸਤੰਬਰ ਨੂੰ ਮੰਡੇਰ ਕਲਾਂ ਦੀ ਦਾਣਾ ਮੰਡੀ ਵਿੱਚ ਵੱਡਾ ਇਕੱਠ ਕਰਕੇ ਸ਼ਹੀਦ ਪ੍ਰੀਤਮ ਸਿੰਘ ਮੰਡੇਰ ਕਲਾਂ ਦਾ ਬਰਸੀ ਸਮਾਗਮ ਮਨਾਇਆ ਜਾਵੇਗਾ।

Advertisement

ਅੱਜ ਦੇ ਪ੍ਰੋਗਰਾਮ ਵਿੱਚ ਬਲਾਕ ਆਗੂ ਸੁਖਦੇਵ ਲੌਂਗੋਵਾਲ, ਦਰਬਾਰਾ ਲੋਹਾਖੇੜਾ, ਸੁਖਦੇਵ ਸਿੰਘ, ਨਛੱਤਰ ਸਿੰਘ ਅਤੇ ਸ਼ਿੰਦਰ ਸਿੰਘ ਸਮੇਤ ਵੱਖ-ਵੱਖ ਪਿੰਡਾਂ ਦੇ ਪ੍ਰਧਾਨ ਅਤੇ ਸਕੱਤਰ ਹਾਜ਼ਰ ਸਨ।

Advertisement
×