ਪਰਾਲੀ ਸਾੜਨ ਤੋਂ ਰੋਕਣ ਲਈ ਸਖ਼ਤੀ
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹੁਣ ਸਬ-ਡਿਵੀਜ਼ਨਾਂ ਵਿੱਚ ਐੱਸ ਡੀ ਐੱਮ ਅਤੇ ਡੀ ਐੱਸ ਪੀ ਰੋਜ਼ਾਨਾ ਹੌਟ ਸਪੌਟ ਪਿੰਡਾਂ ਦਾ ਦੌਰਾ ਕਰਨਗੇ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਕਲੱਸਟਰ ਅਤੇ ਨੋਡਲ ਅਧਿਕਾਰੀ ਸਮੇਂ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹੁਣ ਸਬ-ਡਿਵੀਜ਼ਨਾਂ ਵਿੱਚ ਐੱਸ ਡੀ ਐੱਮ ਅਤੇ ਡੀ ਐੱਸ ਪੀ ਰੋਜ਼ਾਨਾ ਹੌਟ ਸਪੌਟ ਪਿੰਡਾਂ ਦਾ ਦੌਰਾ ਕਰਨਗੇ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਕਲੱਸਟਰ ਅਤੇ ਨੋਡਲ ਅਧਿਕਾਰੀ ਸਮੇਂ ਸਮੇਂ ਜੀ.ਪੀ.ਐੱਸ. ਲੋਕੇਸ਼ਨ ਵਾਲੀਆਂ ਤਸਵੀਰਾਂ ਭੇਜਣਗੇ ਅਤੇ ਅੱਗ ਲੱਗਣ ਦੀ ਹਰ ਇੱਕ ਘਟਨਾ ਬਾਰੇ ਡਿਪਟੀ ਕਮਿਸ਼ਨਰ ਦਫ਼ਤਰ ਆ ਕੇ ਰਿਪੋਰਟ ਦੇਣੀ ਹੋਵੇਗੀ। ਸਰਕਾਰੀ ਛੁੱਟੀਆਂ ਵਾਲੇ ਦਿਨ ਵੀ ਫੀਲਡ ਵਿੱਚ ਅਧਿਕਾਰੀ ਅੱਗ ਦੀਆਂ ਘਟਨਾਵਾਂ ਉਪਰ ਨਜ਼ਰਸਾਨੀ ਰੱਖਣਗੇ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰੋਜ਼ਾਨਾ ਫੀਲਡ ਵਿੱਚ ਰਹਿਣ ਅਤੇ ਡਿਊਟੀ ਪੂਰੀ ਤਨਦੇਹੀ ਨਾਲ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਕਾਬੂ ਕਰਨ ਲਈ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਐੱਸ ਡੀ ਐੱਮਜ਼ ਅਤੇ ਡੀ ਐੱਸ ਪੀਜ਼ ਰੋਜ਼ਾਨਾ ਇੱਕ ਹੌਟ ਸਪਾਟ ਪਿੰਡ ਦਾ ਜ਼ਰੂਰ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਜਿਥੇ ਅੱਗ ਲੱਗਣ ਦੀਆਂ ਘਟਨਾਵਾਂ ਦੀ ਨਜ਼ਰਸਾਨੀ ਕਰਨਗੇ। ਇਸੇ ਤਰ੍ਹਾਂ ਕਲੱਸਟਰ ਅਤੇ ਨੋਡਲ ਅਧਿਕਾਰੀਆਂ ਨੂੰ ਸਮੇਂ ਸਮੇਂ ਉੱਤੇ ਜੀ ਪੀ ਐਸ ਲੋਕੇਸ਼ਨ ਵਾਲੀਆਂ ਤਸਵੀਰਾਂ ਭੇਜਣ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਦੀ ਫੀਲਡ ਵਿੱਚ ਹਾਜ਼ਰੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਇਹ ਘਟਨਾਵਾਂ ਵੱਧਦੀਆਂ ਹਨ ਤਾਂ ਕਿਸਾਨਾਂ ਦੇ ਨਾਲ ਨਾਲ ਅਧਿਕਾਰੀਆਂ ਅਤੇ ਮੁਲਜ਼ਮਾਂ ਨੂੰ ਵੀ ਜ਼ਿੰਮੇਵਾਰ ਸਮਝਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੰਟਰੋਲ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਣਾਇਆ ਗਿਆ ਹੈ। ਕੰਟਰੋਲ ਰੂਮ ਦਾ ਨੰਬਰ 01672-234196 ਹੈ ਜਿਹੜਾ ਰੋਜ਼ਾਲਾ ਸਵੇਰੇ 8 ਤੋਂ ਸ਼ਾਮਲ 8 ਵਜੇ ਤੱਕ ਕਾਰਜਸ਼ੀਲ ਰਹੇਗਾ।

